ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਉਨ੍ਹਾਂ ਨਾਲ ਪਹਿਲੇ ਲਾਹੌਰ ਸਾਜ਼ਿਸ਼ ਕੇਸ ਵਿੱਚ ਫਾਂਸੀ ਚੜ੍ਹੇ ਸੂਰਮੇ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ,ਸ਼ਹੀਦ ਜਗਤ ਸਿੰਘ ਸੁਰ ਸਿੰਘ, ਸ਼ਹੀਦ ਹਰਨਾਮ ਸਿੰਘ ਸਿਆਲਕੋਟੀ,ਸ਼ਹੀਦ ਬਖ਼ਸ਼ੀਸ਼ ਸਿੰਘ, ਸ਼ਹੀਦ ਸੁਰੈਣ ਸਿੰਘ ਵੱਡਾ ਤੇ ਸ਼ਹੀਦ ਸੁਰੈਣ ਸਿੰਘ ਛੋਟਾ ਦੀ ਯਾਦ ਨੂੰ ਸਮਰਪਿਤ ਪੋਸਟਰ ਨੂੰ ਪੰਜਾਬ ਦੇ ਸਿੱਖਿਆ,ਖੇਡਾਂ ਤੇ ਪਰਵਾਸੀ ਮਾਮਲਿਆਂ ਦੇ ਮੰਤਰੀ ਸਃ ਪਰਗਟ ਸਿੰਘ ਉਲੰਪੀਅਨ, ਸਃ ਗੁਰਬਚਨ ਸਿੰਘ ਰੰਧਾਵਾ ਉਲੰਪੀਅਨ, ਸਃ ਰਾਜਦੀਪ ਸਿੰਘ ਗਿੱਲ ਸਾਬਕਾ ਡੀ ਜੀ ਪੀ ਪੰਜਾਬ, ਖੇਡ ਲਿਖਾਰੀ ਨਵਦੀਪ ਸਿੰਘ ਗਿੱਲ , ਪੰਜਾਬ ਕਲਾ ਪਰਿਸ਼ਦ ਦੇ ਸਕੱਤਰ ਜਨਰਲ ਡਾਃ ਲਖਵਿੰਦਰ ਜੌਹਲ,ਪੰਜਾਬੀ ਸਾਹਿੱਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਪ੍ਰੋਃ ਰਵਿੰਦਰ ਸਿੰਘ ਭੱਠਲ,ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ ਡਾਃ ਸੁਖਦੇਵ ਸਿੰਘ ਸਿਰਸਾ, ਦੀਪਕ ਸ਼ਰਮਾ ਚਨਾਰਥਲ ਤੇ ਅਕਾਦਮੀ ਦੇ ਚੇਅਰਮੈਨ ਪ੍ਰੋਃਗੁਰਭਜਨ ਸਿੰਘ ਗਿੱਲ ਨੇ ਲੋਕ ਅਰਪਨ ਕੀਤਾ।
ਹੋਰ ਪੜ੍ਹੋ :-ਓ.ਪੀ. ਸੋਨੀ ਵੱਲੋਂ ਨਵਜਨਮੇ ਬੱਚੇ ਦੀ ਦੇਖਭਾਲ ਬਾਰੇ ਹਫ਼ਤੇ ਦੀ ਕੀਤੀ ਗਈ ਸ਼ੁਰੂਆਤ
ਇਸ ਮੌਕੇ ਆਪਣੀ ਟਿਪਣੀ ਕਰਦਿਆਂ ਸਃ ਪਰਗਟ ਸਿੰਘ ਨੇ ਕਿਹਾ ਕਿ ਦੇਸ਼ ਭਗਤਾਂ, ਖਿਡਾਰੀਆਂ, ਲਿਖਾਰੀਆਂ, ਕਲਾਕਾਰਾਂ ਨੂੰ ਯਾਦ ਕਰਨ ਨਾਲ ਹੀ ਮਾਨਵ ਵਿਕਾਸ ਸੰਭਵ ਹੈ। ਉਨ੍ਹਾ ਆਖਿਆ ਕਿ ਗਦਰ ਪਾਰਟੀ ਦੇ ਇਹ ਸੱਤ ਸੂਰਮੇ ਸਾਡੇ ਲਈ ਇਹ ਸੁਨੇਹਾ ਦਿੰਦੇ ਹਨ ਕਿ ਇਸ ਧਰਤੀ ਦੀ ਮਾਣ ਮਰਯਾਦਾ ਸੰਭਾਲਣ ਲਈ ਇੱਕ ਜੁੱਟ ਹੋਈਏ। ਇਨ੍ਹਾਂ ਸੂਰਮਿਆਂ ਨੂੰ ਇਕੱਠੇ ਯਾਦ ਕਰਨਾ ਸਾਡਾ ਧਰਮ ਹੈ।ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਇਸ ਪੋਸਟਰ ਦੀ ਅਹਿਮੀਅਤ ਦੱਸਦਿਆਂ ਕਿਹਾ ਕਿ 16 ਨਵੰਬਰ 1915 ਨੂੰ ਗਦਰ ਪਾਰਟੀ ਦੇ ਇਨਕਲਾਬੀਆਂ ਤੇ ਚੱਲੇ ਪਹਿਲੇ ਲਾਹੌਰ ਸਾਜ਼ਿਸ਼ ਕੇਸ ਅਧੀਨ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ ਛੇ ਸਾਥੀਆਂ ਨੂੰ ਲਾਹੌਰ ਸੈਂਟਰਲ ਜੇਲ੍ਹ ਵਿਚ ਫਾਂਸੀ ਦੇ ਤਖ਼ਤੇ ਤੇ ਚੜ੍ਹਾਇਆ ਗਿਆ ਸੀ।