ਸਿੱਖ ਨੈਸ਼ਨਲ ਕਾਲਿਜ ਬੰਗਾ ਵਿੱਚ ਕਲਮ ਸੰਸਥਾ ਵੱਲੋਂ ਛੇ ਪ੍ਰਮੁੱਖ ਲੇਖਕਾਂ ਦਾ ਸਨਮਾਨ

ਸਿੱਖ ਨੈਸ਼ਨਲ ਕਾਲਿਜ ਬੰਗਾ ਵਿੱਚ ਕਲਮ ਸੰਸਥਾ ਵੱਲੋਂ ਛੇ ਪ੍ਰਮੁੱਖ ਲੇਖਕਾਂ ਦਾ ਸਨਮਾਨ
ਸਿੱਖ ਨੈਸ਼ਨਲ ਕਾਲਿਜ ਬੰਗਾ ਵਿੱਚ ਕਲਮ ਸੰਸਥਾ ਵੱਲੋਂ ਛੇ ਪ੍ਰਮੁੱਖ ਲੇਖਕਾਂ ਦਾ ਸਨਮਾਨ

Sorry, this news is not available in your requested language. Please see here.

ਲੁਧਿਆਣਾ 10 ਅਪ੍ਰੈਲ 2022

ਕੌਮਾਂਤਰੀ ਲੇਖਕ ਮੰਚ(ਕਲਮ) ਵੱਲੋਂ ਪੰਜਾਬੀ ਭਾਸ਼ਾ ਦੇ ਛੇ ਸਿਰਕੱਢ ਲੇਖਕਾਂ ਹਰਭਜਨ ਸਿੰਘ ਹੁੰਦਲ, ਡਾਃ ਆਤਮਜੀਤ ਨਾਟਕਕਾਰ,ਡਾਃ ਧਨਵੰਤ ਕੌਰ ਪਟਿਆਲਾ, ਡਾਃ ਭੀਮ ਇੰਦਰ ਸਿੰਘ, ਡਾਃ ਨੀਤੂ ਅਰੋੜਾ ਬਠਿੰਡਾ ਤੇ ਡਾਃ ਕੁਲਦੀਪ ਸਿੰਘ ਦੀਪ ਚੰਡੀਗੜ੍ਹ ਨੂੰ ਕ੍ਰਮਵਾਰ ਬਾਪੂ ਜਾਗੀਰ ਸਿੰਘ ਕੰਬੋਜ ਯਾਦਗਾਰੀ ਪੁਰਸਕਾਰ, ਡਾਃ ਕੇਸਰ ਸਿੰਘ ਕੇਸਰ ਯਾਦਗਾਰੀ ਪੁਰਸਕਾਕ ਅਤੇ ਬਲਵਿੰਦਰ ਰਿਸ਼ੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਪ੍ਰਮੁੱਖ ਸ਼ਾਇਰ ਤੇ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਡਾਃ ਸੁਰਜੀਤ ਪਾਤਰ ਨੇ ਕੀਤੀ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ

ਵਿਸ਼ੇਸ਼ ਮਹਿਮਾਨਾਂ ਵਿੱਚ ਪ੍ਰੋਃ ਗੁਰਭਜਨ ਸਿੰਘ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ, ਦਰਸ਼ਨ ਬੁੱਟਰ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ(ਰਜਿਃ) ਡਾਃ ਲਖਵਿੰਦਰ ਜੌਹਲ ਪ੍ਰਧਾਨ ਕਲਮ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ,ਡਾਃ ਜਸਵਿੰਦਰ ਸਿੰਘ ਸਾਬਕਾ ਡੀਨ ਪੰਜਾਬੀ ਯੂਨੀਵਰਸਿਟੀ ਪਟਿਆਲਾ, ਇਕਬਾਲ ਮਾਹਲ ਟੋਰੰਟੋ, ਡਾਃ ਸੁਖਦੇਵ ਸਿੰਘ ਸਿਰਸਾ ਤੇ ਕਾਲਿਜ ਪ੍ਰਿੰਸੀਪਲ ਡਾਃ ਤਰਸੇਮ ਸਿੰਘ ਸ਼ਾਮਿਲ ਹੋਏ।
ਕਲਮ ਦੇ ਜਨਰਲ ਸਕੱਤਰ ਪ੍ਰੋਃ ਸਿਰਜੀਤ ਜੱਜ ਨੇ ਸਵਾਗਤੀ ਸ਼ਬਦ ਬੋਲਦਿਆਂ ਕਲਮ ਦੇ 18ਵੇਂ ਸਮਾਗਮ ਦੀ ਰੂਪ ਰੇਖਾ ਦੱਸਦਿਆਂ ਕਿਹਾ ਕਿ ਇਹ ਸੰਸਥਾ ਅਮਰੀਕਾ ਵਾਸੀ ਲੇਖਕਾਂ ਡਾਃ ਸੁਖਵਿੰਦਰ ਕੰਬੋਜ ਚੇਅਰਮੈਨ ਤੇ ਕੁਲਵਿੰਦਰ ਵਾਈਸ ਚੇਅਰਮੈਨ ਦੀ ਪ੍ਰੇਰਨਾ ਨਾਲ ਸ਼ੁਰੂ ਕੀਤੀ ਗਈ ਸੀ।
ਇਸ ਵਿੱਚ ਹਰ ਸਾਲ ਤਿੰਨ ਲੇਖਕਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ ਪਰ ਕਰੋਨਾ ਕਹਿਰ ਕਾਰਨ ਪਿਛਲੇ ਦੋ ਸਾਲ ਸਭ ਸਰਗਰਮੀਆਂ ਠੱਪ ਰਹਿਣ ਕਰਕੇ ਇਸ ਸਾਲ ਦੋ ਸਾਲਾਂ ਦੇ ਪੁਰਸਕਾਰ ਇਕੱਠੇ ਦਿੱਤੇ ਜਾ ਰਹੇ ਹਨ।ਡਾਃ ਸੁਖਵਿੰਦਰ ਕੰਬੋਜ ਦੇ ਮਾਣਯੋਗ ਬਾਪੂ ਜੀ ਸਃ ਜਾਗੀਰ ਸਿੰਘ ਕੰਬੋਜ ਯਾਦਗਾਰੀ ਪੁਰਸਕਾਰ ਲੈਣ ਲਈ ਹਰਭਜਨ ਸਿੰਘ ਹੁੰਦਲ ਦੇ ਸਪੁੱਤਰ ਡਾਃ ਹਰਪ੍ਰੀਤ ਸਿੰਘ ਹੁੰਦਲ ਪੁੱਜੇ ਜਦ ਕਿ ਡਾਃ ਆਤਮਜੀਤ ਦੇ ਅਮਰੀਕਾ ਵਿੱਚ ਹੋਣ ਕਰਕੇ ਉਨ੍ਹਾਂ  ਦਾ ਪੁਰਸਕਾਰ ਨਾਟਕਕਾਰ ਡਾਃ ਸਾਹਿਬ ਸਿੰਘ ਮੋਹਾਲੀ ਨੇ ਪ੍ਰਾਪਤ ਕੀਤਾ। ਦੋਹਾਂ ਪ੍ਰਮੁੱਖ ਲੇਖਕਾਂ ਦਾ ਰੀਕਾਰਡਡ ਸੰਦੇਸ਼ ਵੀ ਸਰੋਤਿਆਂ ਨੂੰ ਸੁਣਾਇਆ ਗਿਆ।
ਡਾਃ ਕੇਸਰ ਸਿੰਘ ਕੇਸਰ ਯਾਦਗਾਰੀ ਪੁਰਸਕਾਰ ਡਾਃ ਧਨਵੰਤ ਕੌਰ ਤੇ ਡਾਃ ਭੀਮ ਇੰਦਰ ਸਿੰਘ ਨੇ ਹਾਸਲ ਕੀਤਾ। ਬਲਵਿੰਦਰ ਰਿਸ਼ੀ ਯਾਦਗਾਰੀ ਪੁਰਸਕਾਰ ਡਾਃ ਨੀਤੂ ਅਰੋੜਾ ਤੇ ਡਾਃ ਕੁਲਦੀਪ ਸਿੰਘ ਦੀਪ ਨੂੰ ਪ੍ਰਦਾਨ ਕੀਤਾ ਗਿਆ।ਇਸ ਮੌਕੇ ਸੁਖਵਿੰਦਰ ਕੰਬੋਜ ਦੀ ਰਚਨਾਕਾਰੀ ਬਾਰੇ ਡਾਃ ਜਸਵਿੰਦਰ ਸਿੰਘ ਵੱਲੋਂ ਸੰਪਾਦਿਤ ਪੁਸਤਕ ਅਤੇ ਡਾਃ ਨਿਰਮਲਜੀਤ ਕੌਰ ਦੀ ਭਾਸ਼ਾ ਵਿਗਿਆਨ ਬਾਰੇ ਅਨੁਵਾਦ ਕੀਤੀ ਪੁਸਤਕ ਵੀ ਲੋਕ ਅਰਪਨ ਕੀਤੀ ਗਈ।
ਇਸ ਸਮਾਗਮ ਵਿੱਚ ਡਾਃ ਸੁਰਜੀਤ ਪਾਤਰ, ਦਰਸ਼ਨ ਬੁੱਟਰ, ਗੁਰਭਜਨ ਗਿੱਲ, ਡਾਃ ਵੀਰ  ਸੁਖਵੰਤ,ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ, ਦੀਪ ਕਲੇਰ, ਕੁਲਵਿੰਦਰ ਕੁੱਲਾ,ਜਸਵੰਤ ਖਟਕੜ, ਡਾਃ ਕੁਲਦੀਪ ਸਿੰਘ ਦੀਪ, ਸੁਨੀਲ ਚੰਦਿਆਣਵੀ,ਡਾਃ ਸ਼ਮਸ਼ੇਰ ਮੋਹੀ ਤੇ ਕੁਲਵਿੰਦਰ ਸ਼ੇਰਗਿੱਲ ਨੇ ਆਪਣੀਆਂ ਕਵਿਤਾਵਾਂ ਨਾਲ ਸਰੋਤਿਆਂ ਦਾ ਮਨ ਜਿੱਤਿਆ। ਮੰਚ ਸੰਚਾਲਨ ਹਰਵਿੰਦਰ ਭੰਡਾਲ ਨੇ ਕੀਤਾ।
ਡਾਃ ਸੁਖਦੇਵ ਸਿੰਘ ਸਿਰਸਾ ਨੇ ਸੁਖਵਿੰਦਰ ਕੰਬੋਜ ਦੀ ਸਾਹਿੱਤ ਸਿਰਜਣਾ ਦੇ ਪ੍ਰਸੰਗ ਵਿੱਚ ਸੰਪਾਦਿਤ ਪੁਸਤਕ ਬਾਰੇ ਚਰਚਾ ਕੀਤੀ।
ਡਾਃ ਸੁਰਜੀਤ ਪਾਤਰ ਨੇ ਪ੍ਰਧਾਨਗੀ ਭਾਸ਼ਨ ਕਰਦਿਆਂ ਕਿਹਾ ਕਿ ਕਲਮ ਪੁਰਸਕਾਰਾਂ ਨੇ ਆਪਣਾ ਵਿਸ਼ੇਸ਼ ਆਭਾ ਮੰਡਲ ਕਾਇਮ ਕੀਤਾ ਹੈ, ਇਹ ਪ੍ਰਾਪਤੀ ਹੈ। ਕਲਮ ਸੰਸਥਾ ਦੇ ਪ੍ਰਧਾਨ ਡਾਃ ਲਖਵਿੰਦਰ ਜੌਹਲ ਨੇ ਆਏ ਲੇਖਕਾਂ , ਸਨਮਾਨਿਤ ਸ਼ਖਸੀਅਤਾਂ ਤੇ ਪ੍ਰਬੰਧ ਵਿੱਚ ਸ਼ਾਮਿਲ ਧਿਰਾਂ ਦਾ ਧੰਨਵਾਦ ਕੀਤਾ।
Spread the love