ਕਣਕ ਦੀ ਬਿਜਾਈ ਦੌਰਾਨ ਜ਼ਿਲ੍ਹੇ ਅੰਦਰ ਡਾਇਆ ਖਾਦ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ

DR RANDHIR THAUKAR, AO, GURDASPUR
ਕਣਕ ਦੀ ਬਿਜਾਈ ਦੌਰਾਨ ਜ਼ਿਲ੍ਹੇ ਅੰਦਰ ਡਾਇਆ ਖਾਦ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ

Sorry, this news is not available in your requested language. Please see here.

ਕਿਸਾਨ, ਖੇਤੀਬਾੜੀ ਮਾਹਿਰਾਂ ਦੀ ਰਾਏ ਅਨੁਸਾਰ ਹੀ ਖਾਦ ਦੀ ਵਰਤੋ ਕਰਨ ਅਤੇ ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ

ਗੁਰਦਾਸਪੁਰ, 11 ਨਵੰਬਰ 2021

ਜ਼ਿਲ੍ਹੇ ਅੰਦਰ ਚਾਲੂ ਹਾੜ੍ਹੀ ਸ਼ੀਜਨ ਵਿਚ ਕਣਕ ਦੀ ਬਿਜਾਈ ਲਈ ਡਾਇਆ ਖਾਦ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ, ਇਸ ਸਬੰਧੀ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।

ਹੋਰ ਪੜ੍ਹੋ :-ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ  12 ਨਵੰਬਰ ਨੂੰ ਲਗਾਇਆ ਜਾ ਰਿਹਾ ਪਲੇਸਮੈਂਟ ਕੈਂਪ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਣਧੀਰ ਠਾਕੁਰ, ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਅੰਦਰ ਕਿਸਾਨਾਂ ਨੂੰ ਕਣਕ ਦੀ ਬਿਜਾਈ ਦੌਰਾਨ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਉਨਾਂ ਦੱਸਿਆ ਕਿ ਹਾੜ੍ਹੀ ਸੀਜ਼ਨ ਵਿਚ ਕਰੀਬ 25 ਹਜ਼ਾਰ ਮੀਟਰਕ ਟਨ ਡਾਇਆ ਖਾਦ ਦੀ ਖਪਤ ਹੁੰਦੀ ਹੈ ਅਤੇ ਜ਼ਿਲੇ ਅੰਦਰ ਕਰੀਬ 16000 ਮੀਟਰਕ ਟਨ ਡੀਏਵੀਪੀ ਖਾਦ ਅਤੇ 4600 ਮੀਟਰਕ ਟਨ ਐਨ.ਪੀ.ਕੇ ਖਾਦ ਮੋਜੂਦ ਹੈ । ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਘਬਰਾਉਣ ਨਾ, ਲੋੜ ਮੁਤਾਬਕ ਹੀ ਖਾਦ ਦੀ ਵਰਤੋਂ ਕਰਨ ਤੇ ਖਾਦ, ਸਟੋਰ ਕਰਨ ਤੋਂ ਗੁਰੇਜ਼ ਕੀਤਾ ਜਾਵੇ।

ਡਾ. ਠਾਕੁਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲੇ ਦੇ ਸਮੂਹ ਖਾਦ ਦੇ ਹੋਲ ਸੇਲਰਾਂ ਨਾਲ ਮੀਟਿੰਗ ਕੀਤੀ ਜਾ ਚੁੱਕੀ ਹੈ ਤੇ ਉਨਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਨਿਰਧਾਰਤ ਰੇਟ ਤੋਂ ਵੱਧ ਕੀਮਤ ਵਸੂਲਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜੇਕਰ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਆਉਣ ਦੀ ਹੈ ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।

ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਮਾਹਿਰਾਂ ਦੀ ਰਾਏ ਅਨੁਸਾਰ ਹੀ ਖਾਦ ਦੀ ਵਰਤੋ ਕਰਨ ਅਤੇ ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ ਕੀਤਾ ਜਾਵੇ। ਉਨਾਂ ਦੱਸਿਆ ਕਿ ਖੇਤੀ ਮਾਹਿਰ ਦੱਸਦੇ ਹਨ ਕਿ ਜਿਹੜੇ ਖੇਤਾਂ ਵਿਚ ਫਸਲ ਦੀ ਰਹਿੰਦ-ਖੂੰਹਦ ਨੂੰ ਜ਼ਮੀਨ ਵਿਚ ਵਹਾ ਕੇ ਅਗਲੀ ਫਸਲ ਬੀਜੀ ਜਾਂਦੀ ਹੈ, ਓਥੇ ਫਸਲ ਦਾ ਝਾੜ ਵੀ ਵੱਧਦਾ ਹੈ ਤੇ ਖਾਦਾਂ ਆਦਿ ਦੀ ਲੋੜ ਵੀ ਘੱਟਦੀ ਹੈ।