ਸੂਬਾ ਪੱਧਰੀ ਸਿਹਤ ਮੇਲਾ 18 ਅਪ੍ਰੈਲ ਨੂੰ ਸਿਵਲ ਹਸਪਤਾਲ ਫੇਜ਼ 6 ਵਿਖੇ

Amit Talwar
ਸੂਬਾ ਪੱਧਰੀ ਸਿਹਤ ਮੇਲਾ 18 ਅਪ੍ਰੈਲ ਨੂੰ ਸਿਵਲ ਹਸਪਤਾਲ ਫੇਜ਼ 6 ਵਿਖੇ

Sorry, this news is not available in your requested language. Please see here.

“ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ” ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਐਸ.ਏ.ਐਸ ਨਗਰ 15 ਅਪ੍ਰੈਲ 2022
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ  ਜ਼ਿਲ੍ਹਾ ਐਸ.ਏ.ਐਸ ਨਗਰ ‘ਚ “ਆਜ਼ਾਦੀ  ਕਾ  ਅੰਮ੍ਰਿਤ ਮਹਾਉਤਸਵ” ਆਯੋਜਿਤ ਕੀਤਾ ਜਾ ਰਿਹਾ ਹੈ। ਸਿਹਤ ਮੇਲੇ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ -ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ  18 ਅਪ੍ਰੈਲ ਨੂੰ ਸੂਬਾ ਪੱਧਰੀ ਪ੍ਰੋਗਰਾਮ ‘ਚ ਸਿਹਤ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ  ।

ਹੋਰ ਪੜ੍ਹੋ :-ਰੂਪਨਗਰ ਨੂੰ ਵਾਟਰ ਸਪੋਰਟਸ ਦੇ ਕੇਂਦਰ ਵਜੋਂ ਸਥਾਪਿਤ ਕੀਤਾ ਜਾਵੇਗਾ: ਮੀਤ ਹੇਅਰ

ਜਾਣਕਾਰੀ ਦਿੰਦੇ ਹੋਏ ਸ੍ਰੀ ਤਲਵਾੜ ਨੇ ਦੱਸਿਆ ਕਿ 18 ਅਪ੍ਰੈਲ ਨੂੰ ਸੂਬਾ ਪੱਧਰੀ ਸਿਹਤ ਮੇਲਾ ਸਿਵਲ ਹਸਪਤਾਲ  ਫੇਜ਼ 6 ਮੁਹਾਲੀ ਵਿਖੇ  ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ ‘ਚ ਲੋਕਾਂ ਨਾਲ ਸਬੰਧਿਤ ਵੱਖ ਵੱਖ ਬਿਮਾਰੀਆਂ ਦੇ ਟੈਸਟ ਕੀਤੇ ਜਾਣਗੇ ਅਤੇ  ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ।
 
ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ 20 ਅਪ੍ਰੈਲ ਨੂੰ  ਸਿਹਤ ਮੇਲਾ ਸਰਕਾਰੀ ਹਸਪਤਾਲ ਬਲਾਕ   ਘੜੂੰਆਂ, 21 ਅਪ੍ਰੈਲ ਨੂੰ  ਕਮਿਊਨਿਟੀ ਹੈਲਥ ਸੈਂਟਰ  ਬਲਾਕ  ਬੂਥਗਡ਼੍ਹ ਅਤੇ 22 ਅਪ੍ਰੈਲ ਨੂੰ  ਬਲਾਕ ਡੇਰਾਬਸੀ ਕਮਿਊਨਿਟੀ ਹੈਲਥ ਸੈਂਟਰ ਵਿਖੇ ਲਗਾਇਆ ਜਾਵੇਗਾ ।
 
ਉਨ੍ਹਾਂ ਵੱਖ ਵੱਖ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸਿਹਤ ਮੇਲਿਆਂ ‘ਚ ਆਪਣੇ ਆਪਣੇ ਵਿਭਾਗ ਦੇ ਕਾਊਂਟਰ ਲਗਾਏ ਜਾਣ  ਅਤੇ ਹਰ ਕਾਊਂਟਰ ਤੇ ਇੱਕ ਜ਼ਿੰਮੇਵਾਰ ਕਰਮਚਾਰੀ ਲਾਇਆ ਜਾਵੇ  ਜੋ ਕਿ ਸਿਹਤ ਮੇਲੇ ‘ਚ ਆਉਣ ਵਾਲੇ ਲੋਕਾਂ ਨੂੰ  ਪੂਰਨ ਜਾਣਕਾਰੀ ਮੁਹੱਈਆ ਕਰਾਵੇ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
 
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ  ਸਿਹਤ ਮੇਲਿਆਂ ਦੌਰਾਨ ਫੂਡ ਸੇਫਟੀ  ਵਿਭਾਗ ਵੱਲੋਂ ਫੂਡ ਸੇਫਟੀ ਟੈਸਟਿੰਗ  ਵੈਨ ਲਗਾਈ ਜਾਵੇਗੀ। ਉਨ੍ਹਾਂ ਕਿਹਾ ਇਸ ਵੈਨ ਵਿੱਚ ਫੂਡ ਨਾਲ ਸੰਬੰਧਿਤ ਟੈਸਟ ਕਰਵਾਏ ਜਾ ਸਕਦੇ ਹਨ । ਇਨ੍ਹਾਂ ਟੈਸਟਾਂ ਦੀ ਰਿਪੋਰਟ 15-20 ਮਿੰਟ ਦੇ ਅੰਦਰ ਮੁਹੱਈਆ ਕਰਵਾਈ ਜਾਵੇਗੀ ।
 
ਸ੍ਰੀ ਅਮਿਤ ਤਲਵਾੜ ਨੇ ਪ੍ਰਬੰਧਕਾਂ ਨੂੰ ਕਿਹਾ ਕਿ ਸਿਹਤ ਮੇਲੇ ਤੇ ਆਉਣ ਵਾਲੇ ਲੋਕਾਂ ਲਈ ਠੰਢੇ ਪਾਣੀ ਅਤੇ ਪੱਖਿਆਂ ਦਾ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਵੀਲ ਚੇਅਰਾਂ ਦਾ ਵੀ ਪ੍ਰਬੰਧ ਕੀਤਾ ਜਾਵੇ ਤਾਂ ਜੋ ਬਜ਼ੁਰਗਾਂ  ਅਤੇ ਮਰੀਜ਼ਾਂ ਨੂੰ  ਲਿਆਉਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਵੇ ।
 
ਇਸ ਮੌਕੇ ਸ੍ਰੀ ਅਮਿਤ ਤਲਵਾੜ ਨੇ ਸਥਾਨਕ ਸਿਹਤ ਸਹੂਲਤਾਂ ਪ੍ਰਾਪਤ ਕਰਨ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਿਹਤ ਮੇਲਿਆ ਦਾ ਵੱਧ ਤੋਂ ਵੱਧ ਲਾਹਾਂ ਲੈਣ ।
Spread the love