ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਕਿਤਾਬਾਂ ਪੜ੍ਹ ਕੇ ਮਨਾਇਆ ਵਿਸ਼ਵ ਕਿਤਾਬ ਦਿਵਸ

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਕਿਤਾਬਾਂ ਪੜ੍ਹ ਕੇ ਮਨਾਇਆ ਵਿਸ਼ਵ ਕਿਤਾਬ ਦਿਵਸ
ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਕਿਤਾਬਾਂ ਪੜ੍ਹ ਕੇ ਮਨਾਇਆ ਵਿਸ਼ਵ ਕਿਤਾਬ ਦਿਵਸ

Sorry, this news is not available in your requested language. Please see here.

ਊਸਾਰੂ ਸਾਹਿਤ ਪੜ੍ਹਣ ਨਾਲ ਬੱਚਿਆਂ ਦਾ ਬੌਧਿਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ  ਜ਼ਿਲ੍ਹਾ ਸਿੱਖਿਆ ਅਫ਼ਸਰ
ਸਰਕਾਰੀ ਸਕੂਲਾਂ ਦੀਆਂ ਲਾਈਬ੍ਰੇਰੀਆਂ ਅਤੇ ਰੀਡਿੰਗ ਕਾਰਨਰਾਂ ਵਿੱਚ ਸਾਹਿਤ ਦੀਆਂ ਕਿਤਾਬਾਂ ਪੜ੍ਹੀਆਂ ਅਤੇ ਜਾਰੀ ਕੀਤੀ

ਰੂਪਨਗਰ  23 ਅਪ੍ਰੈਲ 2022

ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਕਿਤਾਬ ਦਿਵਸ ਮਨਾਇਆ ਗਿਆ। ਵਿਸ਼ਵ ਕਿਤਾਬ ਦਿਵਸ ਮੌਕੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਮੁਖੀਆਂ, ਅਧਿਆਪਕਾਂ, ਲਾਇਬ੍ਰੇਰੀਅਨਾਂ ਅਤੇ ਰੀਡਿੰਗ ਕਾਰਨਰਾਂ ਦੇ ਇੰਚਾਰਜਾਂ ਵੱਲੋਂ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ, ਅਧਿਆਪਕਾਂ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਪਤਵੰਤੇ ਸੱਜਣਾਂ ਨੂੰ ਲਾਇਬ੍ਰੇਰੀ/ਰੀਡਿੰਗ ਕਾਰਨਰਾਂ ਵਿੱਚੋਂ ਪੜ੍ਹਣ ਲਈ ਕਿਤਾਬਾਂ ਦਿੱਤੀਆਂ ਗਈਆਂ।

ਹੋਰ ਪੜ੍ਹੋ :-ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਜੰਡਿਆਲਾ ਗੁਰੂ ਹਲਕੇ ਦੇ ਸਕੂਲਾਂ ਅਤੇ ਹਸਪਤਾਲ ਦਾ ਦੌਰਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਜਰਨੈਲ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਬੱਚਿਆਂ ਨੂੰ ਪਾਠ ਪੁਸਤਕਾਂ ਤੋਂ ਇਲਾਵਾ ਲਾਇਬ੍ਰੇਰੀ ਵਿੱਚ ਉਪਲਬਧ ਸਾਹਿਤ ਦੀਆਂ ਪੁਸਤਕਾਂ ਪੜ੍ਹਣ ਲਈ ਉਤਸ਼ਾਹਿਤ ਕੀਤਾ ਗਿਆ ।ਉਨ੍ਹਾਂ ਕਿਹਾ ਕਿ  23 ਅਪ੍ਰੈਲ ਨੂੰ ਵਿਸ਼ਵ ਕਿਤਾਬ ਦਿਵਸ ਮਨਾਇਆ ਜਾਂਦਾ ਹੈ ਇਸ ਲਈ ਸਰਕਾਰੀ ਸਕੂਲਾਂ ਵਿੱਚ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਇਸ ਵਾਰ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਪਸੰਦ ਦੀਆਂ ਕਿਤਾਬਾਂ ਪੜ੍ਹਣ ਲਈ ਦਿੱਤੀਆਂ।

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਰਨਜੀਤ ਸਿੰਘ ਸੋਢੀ ਤੇ ਰੰਜਨਾ ਕਤਿਆਲ ਨੇ ਕਿਹਾ ਕਿ ਕਿਤਾਬਾਂ ਪੜ੍ਹਣ ਨਾਲ ਬੱਚਿਆਂ ਦੇ ਸ਼ਬਦ ਭੰਡਾਰ ਵਿੱਚ ਵਾਧਾ ਹੁੰਦਾ ਹੈ। ਬੱਚਿਆਂ ਦੇ ਪੜ੍ਹਣ ਕੌਸ਼ਲ ਵਿੱਚ ਸੁਧਾਰ ਆਉਂਦਾ ਹੈ ਅਤੇ ਸਮਝ ਵਧਦੀ ਹੈ।ਉਨ੍ਹਾਂ ਸਮੂਹ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਿਵੇਕਲੀ ਐਕਟੀਵਿਟੀ ਲਈ ਸਭਨਾਂ ਦਾ ਧੰਨਵਾਦ ਕਰਦੇ ਹਨ।ਇਸ ਮੌਕੇ ਜ਼ਿਲ੍ਹਾ ਮੀਡੀਆ ਕੁਆਰਡੀਨੇਟਰ ਜਰਨੈਲ ਸਿੰਘ ਨਿਕੂਵਾਲ, ਬਲਵਿੰਦਰ ਸਿੰਘ, ਜਸਵੀਰ ਸਿੰਘ ਤੇ ਮਨਜਿੰਦਰ ਸਿੰਘ ਚੱਕਲ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਕਿਤਾਬ ਦਿਵਸ ਸਬੰਧੀ ਮਨਾਉਣ ਲਈ ਅਧਿਆਪਕਾਂ ਨੇ ਸਵੇਰੇ ਤੋਂ ਹੀ ਬੱਚਿਆਂ ਨੂੰ ਕਿਤਾਬਾਂ ਪੜ੍ਹਣ ਲਈ ਪ੍ਰੇਰਿਤ ਕੀਤਾ। ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦੀਆਂ ਵੀ ਤਸਵੀਰਾਂ ਕਿਤਾਬਾਂ ਪੜ੍ਹਦੇ-ਦੇਖਦੇ ਹੋਏ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਦੇਖੀਆਂ ਗਈਆਂ। ਬਹੁਤ ਸਾਰੇ ਸਕੂਲਾਂ ਵਿੱਚ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਵਿਸ਼ਵ ਕਿਤਾਬ ਦਿਵਸ ਮੌਕੇ ਕਿਤਾਬਾਂ ਪੜ੍ਹਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ। ਸਾਹਿਤ ਪੜ੍ਹਣ ਦੇ ਸ਼ੌਕੀਨ ਪਤਵੰਤੇ ਸੱਜਣਾਂ ਨੇ ਸਕੂਲਾਂ ਵਿੱਚ ਜਾ ਕੇ ਸਾਹਿਤ ਦੀਆਂ ਕਿਤਾਬਾਂ ਵੀ ਪੜ੍ਹੀਆਂ।

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਕੋਟਲਾ ਨਿਹੰਗ ਦੇ ਵਿਦਿਆਰਥੀਆਂ ਵੱਲੋ ਕਿਤਾਬਾਂ ਪੜ੍ਹ ਕੇ ਵਿਸ਼ਵ ਕਿਤਾਬ ਦਿਵਸ ਮਨਾਉਦੇ ਹੋਏ ਅਤੇ ਸਰਕਾਰੀ ਸਕੂਲ ਝਲੀਆਂ ਕਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ।

Spread the love