ਫਿਰੋਜਪੁਰ 30 ਜਨਵਰੀ 2022
ਕਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਲੋਕ ਵੱਧ ਤੋਂ ਵੱਧ ਵੈਕਸੀਨੇਸ਼ਨ ਕਰਵਾਉਣ ਤਾਂ ਕਿ ਇਸ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕੇ। ਇਹ ਜਾਣਕਾਰੀ ਉਪ ਮੰਡਲ ਮੈਜਿਸਟਰੇਟ ਫਿਰੋਜ਼ਪੁਰ ਓਮ ਪ੍ਰਕਾਸ਼ ਨੇ ਕੋਵਿਡ ਵੈਕਸੀਨੇਸ਼ਨ ਕੈਂਪਾਂ ਦਾ ਦੌਰਾ ਕਰਦੇ ਹੋਏ ਦਿੱਤੀ। ਉਨ੍ਹਾਂ ਵੱਲੋਂ ਬਰਟ ਰੋਡ ਤੇ ਸਥਿਤ ਚਰਚ ਵਿੱਚ ਲੱਗੇ ਕੈਂਪ ਦਾ ਜਾਇਜ਼ਾ ਲਿਆ ਗਿਆ ਅਤੇ ਉੱਥੇ ਮੌਜੂਦ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।
ਹੋਰ ਪੜ੍ਹੋ :-ਜ਼ਿਲ੍ਹਾ ਲੁਧਿਆਣਾ ‘ਚ ਵੱਖ-ਵੱਖ ਥਾਵਾਂ ‘ਤੇ ਚੋਣ ਅਮਲੇ ਦੀ ਦੂਜੀ ਟ੍ਰੇਨਿੰਗ ਕਰਵਾਈ ਗਈ
ਇਸੇ ਤਰ੍ਹਾ ਉਨ੍ਹਾਂ ਵੱਲੋਂ ਰਾਧਾ ਸੁਆਮੀ ਡੇਰੇ ਵਿੱਚ ਲੱਗੇ ਵੈਕਸੀਨੇਸ਼ਨ ਕੈਂਪ ਦਾ ਵੀ ਜਾਇਜਾ ਲਿਆ ਗਿਆ ਅਤੇ ਲੋਕਾਂ ਨੂੰ ਪ੍ਰੇਰਿਤ ਕਰਦੇ ਹੋਏ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪਿੰਡ ਲੂੰਬੜੀ ਵਾਲਾ ਵਿਖੇ ਆਂਗਣਵਾੜੀ ਵਰਕਰਾਂ ਦੇ ਸਹਿਯੋਗ ਨਾਲ ਪਿੰਡ ਦੇ ਲੋਕਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਗਿਆ ਕਿ ਉਹ ਆਪ ਵੀ ਵੈਕਸੀਨੇਸ਼ਨ ਕਰਵਾਉਣ ਅਤੇ ਆਪਣੇ ਆਲੇ^ਦੁਆਲੇ ਲੋਕਾਂ ਅਤੇ ਆਪਣੇ ਰਿਸ਼ਤੇਦਾਰਾਂ ਨੂੰ ਵੀ ਵੈਕਸੀਨੇਸ਼ਨ ਕਰਵਾਉਣ ਲਈ ਪ੍ਰੇਰਿਤ ਕਰਨ। ਇਸ ਮੌਕੇ ਸਕੱਤਰ, ਰੈੱਡ ਕਰਾਸ ਸੋਸਾਇਟੀ, ਫਿਰੋਜਪੁਰ ਸ੍ਰੀ ਅਸ਼ੋਕ ਬਹਿਲ ਅਤੇ ਆਂਗਣਵਾੜੀ ਵਰਕਰ ਵੀ ਹਾਜ਼ਰ ਸਨ।