ਪੰਜਾਬ ਦੀ ਜਨਤਾ ਸੁਖਬੀਰ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਉਤਾਵਲੀ : ਜਗਦੀਪ ਚੀਮਾ  

ਪੰਜਾਬ ਦੀ ਜਨਤਾ ਸੁਖਬੀਰ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਉਤਾਵਲੀ : ਜਗਦੀਪ ਚੀਮਾ  
ਪੰਜਾਬ ਦੀ ਜਨਤਾ ਸੁਖਬੀਰ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਉਤਾਵਲੀ : ਜਗਦੀਪ ਚੀਮਾ  

Sorry, this news is not available in your requested language. Please see here.

ਫਤਿਹਗੜ੍ਹ ਸਾਹਿਬ 21 ਜਨਵਰੀ 2022
ਝੂਠੇ ਲਾਰੇ ਲਾ ਕੇ ਸੱਤਾ ਵਿਚ ਆਈ ਕਾਂਗਰਸ ਨੂੰ ਚਲਦਾ ਕਰਨ ਲਈ ਪੰਜਾਬ ਦੀ ਜਨਤਾ ਪੱਬਾਂ ਭਾਰ ਅਤੇ ਯੁੱਧਾਂ ਸਮੇਂ ਦੀ ਉਡੀਕ ਕਰ ਰਹੀ ਹੈ ਕਿ ਵਿਧਾਨ ਸਭਾ ਚੋਣਾਂ ਆਉਣ ਤੇ ਇਸ ਕਾਂਗਰਸ ਸਰਕਾਰ ਨੂੰ ਚਲਦਾ ਕੀਤਾ ਜਾ ਸਕੇ ।

ਹੋਰ ਪੜ੍ਹੋ :-ਸੀ.ਜੇ.ਐਮ-ਕਮ-ਸਕੱਤਰ, ਮਾਨਵ ਵੱਲੋਂ ਗੂੰਗੇ ਅਤੇ ਬੋਲੇ ਬੱਚਿਆਂ ਦੇ ਸਕੂਲਾਂ ਦਾ ਅਚਨਚੇਤ ਦੌਰਾ

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪ੍ਰਧਾਨ ਤੇ ਹਲਕਾ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ  ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿਚ ਪਿੰਡ ਖੇੜਾ ਵਿਖੇ ਮਲਕੀਤ ਸਿੰਘ ਲੰਬੜਦਾਰ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ  ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ  ।ਜੱਥੇਦਾਰ  ਚੀਮਾ ਨੇ ਕਿਹਾ ਕਿ ਅੱਜ ਪੰਜਾਬ ਦਾ ਸਮੁੱਚਾ ਵਰਗ ਸ਼੍ਰੋਮਣੀ ਅਕਾਲੀ ਦਲ ਨਾਲ ਇਕਜੁੱਟ ਹੋ ਕੇ ਖੜ੍ਹਾ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਉਤਾਵਲੀ ਹੈ ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਜਨਤਾ ਦੇ ਹਿੱਤ ਲਈ 13 ਨੁਕਾਤੀ ਪ੍ਰੋਗਰਾਮਾਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਹੈ, ਜਿਸ ਪ੍ਰਤੀ ਜਨਤਾ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ  । ਜਥੇਦਾਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਨਾਲ ਨਾਲ ਬਹੁਜਨ ਸਮਾਜ ਪਾਰਟੀ ਦੇ ਵਰਕਰ ਵੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਇਕਜੁਟਤਾ ਨਾਲ ਪਹਿਰਾ ਦੇ ਰਹੇ ਹਨ  । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਬਣਨ ਤੇ ਕਾਂਗਰਸ ਸਰਕਾਰ ਵੱਲੋਂ ਬੰਦ ਲੋਕ ਹਿਤੈਸ਼ੀ ਸਕੀਮਾਂ ਨੂੰ ਮੁੜ ਤੋਂ ਜਾਰੀ ਕੀਤਾ ਜਾਵੇਗਾ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਖਜ਼ਾਨਚੀ ਕੁਲਵਿੰਦਰ ਸਿੰਘ ਡੇਰਾ, ਸਾਬਕਾ ਚੇਅਰਮੈਨ  ਵਰਿੰਦਰ ਸਿੰਘ ਸੋਢੀ, ਨਰਿੰਦਰ ਸਿੰਘ ਰਸੀਦਪੁਰਾ,  ਸਤਿੰਦਰ ਸਿੰਘ, ਸੁਖਦਰਸ਼ਨ ਸਿੰਘ, ਚਰਨਜੀਤ ਸਿੰਘ, ਸੁਲਤਾਨ ਸਿੰਘ, ਗੁਰਮੀਤ ਸਿੰਘ, ਰਣਧੀਰ ਸਿੰਘ, ਮਨਜਿੰਦਰ ਸਿੰਘ, ਬਲਜਿੰਦਰ ਸਿੰਘ, ਸਰਬਜੀਤ ਸਿੰਘ, ਚਰਨ ਸਿੰਘ, ਇਕਬਾਲ ਸਿੰਘ, ਭੋਲਾ ਸਿੰਘ, ਲਾਡੀ ਸਿੰਘ, ਕਮਲ ਬਾਜਵਾ, ਨਿਰਮਲ ਸਿੰਘ, ਸੁਖਪ੍ਰੀਤ ਬਾਵਾ   ਅਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਹਲਕਾ ਉਮੀਦਵਾਰ ਜਗਦੀਪ ਸਿੰਘ ਚੀਮਾ ਅਕਾਲੀ ਦਲ ਦੇ ਵਰਕਰਾਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ।