13ਵਾਂ ਕੌਮੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਗਿਆ

Sorry, this news is not available in your requested language. Please see here.

 ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਬਣਵਾਉਨਾ ਅਤੇ ਮੱਤਦਾਨ ਕਰਨਾ ਬੇਹੱਦ ਜ਼ਰੂਰੀ : ਰਵਿੰਦਰ ਸਿੰਘ

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ

– ਵਧੀਕ ਡਿਪਟੀ ਕਮਿਸ਼ਨਰ ਨੇ ਹਾਜ਼ਰੀਨ ਨੂੰ ਵੋਟਰ ਪ੍ਰਣ ਵੀ ਕਰਵਾਇਆ

ਫਿਰੋਜ਼ਪੁਰ, 25 ਜਨਵਰੀ 2023:- 

          ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫਸਰਪੰਜਾਬ ਦੇ ਆਦੇਸ਼ ਅਨੁਸਾਰ ਅੱਜ 13ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੂਰੇ ਉਤਸ਼ਾਹ ਦੇ ਨਾਲ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਮੋਗਾ ਰੋਡ ਫਿਰੋਜ਼ਪੁਰ ਵਿਖੇ ਮਨਾਇਆ ਗਿਆ। ਇਸ ਅਵਸਰ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਸਾਲ ਕੌਮੀ ਵੋਟਰ ਦਿਵਸ 25 ਜਨਵਰੀ ਨੂੰ ਮਨਾਇਆ ਜਾਂਦਾ ਹੈ ਅਤੇ ਲੋਕਾਂ ਨੂੰ ਵੋਟ ਬਣਵਾਉਣ ਅਤੇ ਮੱਤਦਾਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਵੋਟ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਰਾਸ਼ਟਰੀ ਵੋਟਰ ਦਿਵਸ ਦੀ ਥੀਮ ‘ਨਥਿੰਗ ਲਾਈਕ ਵੋਟਿੰਗਆਈ ਵੋਟ ਫਾਰ ਸ਼ਿਓਰ‘ (ਵਿਸ਼ਾ “ਵੋਟਿੰਗ ਵਰਗਾ ਕੁਝ ਨਹੀਂਮੈਂ ਯਕੀਨੀ ਤੌਰ ਤੇ ਵੋਟ ਪਾਉਂਦਾ ਹਾਂ”) ਨਿਸ਼ਚਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੋਟ ਸਾਡਾ ਜ਼ਮਹੂਰੀ ਹੱਕ ਹੈ ਜੋ ਸਾਨੂੰ ਸੰਵਿਧਾਨ ਦੀ ਦੇਣ ਹੈ ਅਤੇ ਭਾਰਤ ਵਰਗੇ ਵੱਡੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਪਾਉਣਾ ਬੇਹੱਦ ਜ਼ਰੂਰੀ ਹੈ।  ਇਸ ਤੋਂ ਪਹਿਲਾਂ ਮੁੱਖ ਚੋਣ ਅਫ਼ਸਰ ਭਾਰਤੀ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫਸਰ ਦੇ ਸੰਦੇਸ਼ ਵੀ ਸੁਣਾਏ ਗਏ।

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਤੋਂ ਇਲਾਵਾ ਈ.ਆਰ.ਓ. ਪੱਧਰ ਅਤੇ ਜ਼ਿਲ੍ਹੇ ਦੇ ਸਮੂਹ ਬੂਥਾਂ ਤੇ ਵੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਵੋਟਰ ਦਿਵਸ ਦੇ ਮੌਕੇ ਤੇ ਵੋਟਰਾਂ ਖ਼ਾਸ ਕਰਕੇ ਨੌਜਵਾਨਾਂ ਨੂੰ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ ਅਤੇ ਨਵੇਂ ਵੋਟਰਾਂ ਨੂੰ ਵੋਟਰ ਕਾਰਡ ਵੀ ਵੰਡੇ ਗਏ।

          ਇਸ ਮੌਕੇ ਐਸ.ਡੀ.ਐਮ. ਜ਼ੀਰਾ ਸ. ਗਗਨਦੀਪ ਸਿੰਘ ਨੂੰ ਸਰਵੋਤਮ ਈ.ਆਰ.ਓ. ਅਤੇ ਸ੍ਰੀ ਓਮ ਪ੍ਰਕਾਸ਼ ਨੂੰ ਸਰਵੋਤਮ ਬੀ.ਐਲ.ਓ. ਗੁਰੂਹਰਸਹਾਏ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਵੀਪ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਈ.ਆਰ.ਓਏ.ਈ.ਆਰ.ਓਚੋਣ ਤਹਿਸੀਲਦਾਰਸੁਪਰਵਾਈਜਰਬੀ.ਐਲ.ਓਨੋਡਲ ਅਫਸਰ ਅਤੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਵੋਟਰ ਜਾਗਰੂਕਤਾ ਪੈਦਾ ਕਰਨ ਲਈ ਵਿਦਿਆਰਥੀਆਂ ਜਿਨ੍ਹਾਂ ਵਿੱਚ ਸਪੀਚ ਲਈ ਸੁਮਨ ਰਾਣੀ ਸ.ਸ.ਸ. ਸਕੂਲ ਗੱਟੀ ਰਾਜੋ ਕੇ, ਕਵਿਤਾ ਗਾਇਨ ਵਿੱਚ ਮਨਦੀਪ ਕੌਰ ਸ.ਸ.ਸ. ਸਕੂਲ ਧੀਰਾ ਘਾਗਾ, ਗੀਤ ਗਾਇਨ ਵਿੱਚ ਬਲਾਇਂਡ ਹੋਮ ਤੋਂ ਆਰ.ਐਸ.ਡੀ. ਕਾਲਜ ਦੇ ਵਿਦਿਆਰਥੀ ਗੋਲਡੀ ਅਤੇ ਸ.ਸ.ਸ. ਸਕੂਲ ਬਜੀਦਪੁਰ ਦੇ ਵਿਦਿਆਰਥੀਆਂ ਨੂੰ ਰੰਗੋਲੀ/ਮਹਿੰਦੀ ਮੁਕਾਬਲਿਆਂ ਵਿੱਚ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਕਾਊਟ ਅਤੇ ਐਨ.ਸੀ.ਸੀ. ਕੈਡਿਟ ਨੂੰ ਵੀ ਸਨਮਾਨਿਤ ਕੀਤਾ ਗਿਆ। ਸ. ਰਵਿੰਦਰ ਸਿੰਘ ਵੱਲੋਂ ਮੰਚ ਸੰਚਾਲਕ ਦੀ ਭੂਮਿਕਾ ਬਖੂਬੀ ਨਿਭਾਈ ਗਈ।

ਇਸ ਮੌਕੇ ਡੀ.ਡੀ.ਪੀ.ਓ. ਸ. ਜਸਵੰਤ ਸਿੰਘ ਬੜੈਂਚ, ਜ਼ਿਲ੍ਹਾ ਚੋਣ ਤਹਿਸੀਲਦਾਰ ਸ੍ਰੀ ਚਾਂਦ ਪ੍ਰਕਾਸ਼, ਜ਼ਿਲ੍ਹਾ ਸਵੀਪ ਕੌਆਰਡੀਨੇਟਰ ਰਾਸ਼ਟਰੀ ਐਵਾਰਡ ਜੇਤੂ ਪ੍ਰਿੰਸੀਪਲ ਡਾ. ਸਤਿੰਦਰ ਸਿੰਘ, ਸਕੱਤਰ ਰੈਡ ਕਰਾਸ ਸ੍ਰੀ ਅਸ਼ੋਕ ਬਹਿਲ, ਰਜਿਸਟਰਾਰ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਸ. ਗਜ਼ਲਪ੍ਰੀਤ ਸਿੰਘ, ਸਵੀਪ ਸੀਨੀਅਰ ਸਿਟਿਜ਼ਨ ਆਈਕਨ ਸ੍ਰੀ ਹਰੀਸ਼ ਮੋਂਗਾ, ਚੋਣ ਕਾਨੂੰਨਗੋ ਗਗਨਦੀਪ ਕੌਰ, ਸ. ਪਿੱਪਲ ਸਿੰਘ, ਸ. ਲਖਵਿੰਦਰ ਸਿੰਘ ਸਵੀਪ ਕੌਆਰਡੀਨੇਟਰ, ਸ. ਸਰਬਜੀਤ ਸਿੰਘ ਭਾਵੜਾ, ਸ. ਵਿਪੁਲ ਨਾਰੰਗ, ਸ. ਚਰਨਜੀਤ ਸਿੰਘ ਚਾਹਲ ਅਤੇ ਸ. ਗੁਰਪ੍ਰੀਤ ਸਿੰਘ ਹਾਜ਼ਰ ਸਨ।

 

ਹੋਰ ਪੜ੍ਹੋ :- ਜੌੜਾਮਾਜਰਾ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

Spread the love