ਖੇਤੀਬਾੜੀ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕੀਤਾ ਜਾ ਰਿਹਾ ਜਾਗਰੂਕ

Sorry, this news is not available in your requested language. Please see here.

ਗੁਰਦਾਸਪੁਰ, 27 ਸਤੰਬਰ (    ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਖੇਤੀਬਾੜੀ ਵਿਭਾਗ ਦੇ ਮਹਿਰਾਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਓਥੇ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਤ ਹੁੰਦਾ ਹੈ।

ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਹਰ ਪਿੰਡ ਤੱਕ ਪਹੁੰਚ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਕਾਰਨ ਹੁੰਦੇ ਨੁਕਸਾਨਾਂ ਬਾਰੇ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਹੋ ਜਾਂਦੀ ਹੈ ਜਿਸ ਕਾਰਨ ਫਸਲਾਂ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨਾਂ ਨੂੰ ਆਰਥਿਕ ਘਾਟਾ ਪੈਂਦਾ ਹੈ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪ੍ਰਤੀ ਟਨ ਪਰਾਲੀ ਪਿਛੇ ਮਿਟੀ ਵਿਚ ਨਾਈਟਰੋਜਨ ਸਾਢੇ 5 ਕਿਲੋ, ਫਾਸਫੋਰਸ 2.3 ਕਿਲੋ, ਜੈਵਿਕ ਅਰਬਨ 400 ਕਿਲੋ ਅਤੇ ਸਲਫਰ 1.2 ਅਤੇ 50 ਤੋਂ 70 ਫੀਸਦੀ ਖੁਰਾਕੀ ਤੱਤ ਖਰਾਬ ਹੋ ਜਾਂਦੇ ਹਨ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ 70 ਫੀਸਦੀ ਕਾਰਬਨਆਕਸਾਈਡ, 7 ਫੀਸਦੀ ਕਾਰਬਨ ਮੋਨੋ ਆਕਸਾਈਡ, ਸਲਫਰ ਆਕਸਾਈਡ, 2.09 ਫੀਸਦੀ ਨਾਈਟਰੀਕ ਆਕਸਾਈਡ ਅਤੇ 0.66 ਮੈਥੀਲੀਨ ਆਦਿ ਜਹਿਰੀਲੀਆਂ ਗੈਸਾ ਪੈਦਾ ਹੰੁਦੀਆਂ ਹਨ, ਜੋ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ, ਜਿਸ ਨਾਲ ਮਨੁੱਖਾਂ ਅਤੇ ਜੀਵ ਜੰਤੂਆਂ ਨੂੰ ਸਾਹ ਲੈਣਾ ਔਖਾ ਹੋ ਜਾਂਦਾ ਹੈ। ਉਨਾਂ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਨੂੰ ਖੇਤਾਂ ਵਿਚ ਪ੍ਰਬੰਧਨ ਕਰਨ ਲਈ ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ, ਜੀਰੋ ਡਰਿਲ, ਐਮ.ਬੀ. ਪਲੋਅ, ਚੋਪਰ ਕਮ ਸ਼ਰੈਡਰ, ਮਲਚਰ, ਰੋਟਰੀ ਸਲੈਸਰ, ਸੁਪਰ ਐਸ.ਐਮ.ਐਸ ਆਦਿ ਨਵੀਨਤਮ ਖੇਤੀ ਮਸ਼ੀਨਰੀ ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਅਗਲੀਆਂ ਫਸਲਾਂ ਦੀ ਬਿਜਾਈ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਦੇ ਨਿਪਟਾਰੇ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਨੇੜੇ ਦੇ ਖੇਤੀਬਾੜੀ ਦਫ਼ਤਰ ਵਿੱਚ ਵੀ ਸੰਪਰਕ ਕੀਤਾ ਜਾ ਸਕਦਾ ਹੈ।