ਅੰਮ੍ਰਿਤਸਰ, 16 ਅਪ੍ਰੈਲ 2022
ਇਕ ਨਾ-ਮਲੂਮ ਵਿਅਕਤੀ ਦੀ ਲਾਸ਼ ਸ਼੍ਰੀ ਦਰਬਾਰ ਸਾਹਿਬ ਦੇ ਗਲਿਆਰੇ ਵਿੱਚੋ ਮਿਲੀ ਜਿਸ ਦੀ ਉਮਰ 40/45 ਸਾਲ ਦੇ ਕਰੀਬ ਹੈ। ਪੁਲਿਸ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਦੇ ਐਡਰੈਸ ਅਤੇ ਵਾਰਸਾਂ ਦਾ ਕੋਈ ਪਤਾ ਨਹੀ ਲੱਗਾ। ਲਾਸ਼ ਨੂੰ ਸ਼ਨਾਖਤ ਕਰਨ ਲਈ ਸਿਵਲ ਹਸਪਤਾਲ ਅੰਮ੍ਰਿਤਸਰ ਮੋਰਚਰੀ ਵਿਖੇ 72 ਘੰਟੇ ਲਈ ਰੱਖੀ ਗਈ ਹੈ। ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ, ਤਾਂ ਪੁਲਿਸ ਚੌਕੀ ਗਲਿਆਰਾ ਅੰਮ੍ਰਿਤਸਰ ਦੇ ਫੋਨ ਨੰ: 97811-30219 ਤੇ 98767-77967 ਮੋਬਾਇਲ ਨੰਬਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।