ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰੋ ਵਿਧਾਨ ਸਭਾ ਹਲਕਿਆਂ ਵਿਚ ਵੋਟਿੰਗ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ -ਡਿਪਟੀ ਕਮਿਸ਼ਨਰ

ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰੋ ਵਿਧਾਨ ਸਭਾ ਹਲਕਿਆਂ ਵਿਚ ਵੋਟਿੰਗ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ -ਡਿਪਟੀ ਕਮਿਸ਼ਨਰ
ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰੋ ਵਿਧਾਨ ਸਭਾ ਹਲਕਿਆਂ ਵਿਚ ਵੋਟਿੰਗ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ -ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਵਿਧਾਨ ਸਭਾ ਚੋਣਾ-2022
ਡਿਪਟੀ ਕਮਿਸ਼ਨਰ ਵੱਲੋਂ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਵਾਸੀਆਂ ਅਤੇ ਪੋਲਿੰਗ ਸਟਾਫ਼ ਦਾ ਧੰਨਵਾਦ

ਫ਼ਾਜ਼ਿਲਕਾ, 20 ਫਰਵਰੀ 2022

ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਾਜ਼ਿਲਕਾ, ਅਬੋਹਰ, ਜਲਾਲਾਬਾਦ ਤੇ ਬੱਲੂਆਣਾ `ਚ ਵੋਟਿੰਗ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ।

ਹੋਰ ਪੜ੍ਹੋ :-ਜ਼ਿਲ੍ਹਾ ਰੂਪਨਗਰ ਦੇ ਤਿੰਨੋਂ ਹਲਕਿਆਂ ਚ’ 73.6 ਫੀਸਦ ਵੋਟਿੰਗ ਹੋਈ

ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮਤੀ ਬਬੀਤਾ ਕਲੇਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਜ਼ਿਲ੍ਹੇ ਅੰਦਰ ਪੂਰੀ ਤਰ੍ਹਾਂ ਸ਼ਾਤੀਪੂਰਵਕ ਢੰਗ ਨਾਲ ਨੇਪਰੇ ਚੜ੍ਹੀਆਂ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੀ। ਇਸ ਦੌਰਾਨ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਫਾਜ਼ਿਲਕਾ ਦੀ ਵੋਟ ਫੀਸਦੀ 77.4, ਜਲਾਲਾਬਾਦ ਦੀ 77.6 ਫੀਸਦੀ, ਬੱਲੂਆਣਾ ਦੀ 76.7 ਫੀਸਦੀ ਅਤੇ ਵਿਧਾਨ ਸਭਾ ਹਲਕਾ ਅਬੋਹਰ ਦੀ ਵੋਟ 72.2 ਫੀਸਦੀ ਰਹੀ।ਉਨ੍ਹਾਂ ਦੱਸਿਆ ਕਿ ਚਾਰੋ ਵਿਧਾਨ ਸਭਾ ਹਲਕਿਆਂ ਦੇ ਜ਼ਿਲ੍ਹਾ ਵਾਸੀਆਂ ਨੇ ਲੋਕਤੰਤਰੀ ਪ੍ਰਣਾਲੀ ਦੇ ਇਸ ਅਹਿਮ ਜਸ਼ਨ ਵਿੱਚ ਵਧ-ਚੜ੍ਹ ਕੇ ਹਿਸਾ ਲਿਆ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬਹੁਤ ਹੀ ਸ਼ਾਂਤਮਈ ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਵੋਟਿੰਗ ਮੁਕੰਮਲ ਹੋਈ ਅਤੇ ਕੋਈ ਅਣਸੁਖਾਵੀ ਘਟਨਾ ਨਹੀਂ ਵਾਪਰੀ ਤੇ ਸਾਰੇ ਬੂਥਾਂ `ਤੇ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਾਈਆਂ ਗਈਆਂ।

ਇਸ ਦੌਰਾਨ ਜਿਥੇ ਉਨ੍ਹਾਂ ਚੋਣ ਡਿਊਟੀ `ਚ ਲੱਗੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵੋਟਿੰਗ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਣ ਲਈ ਧੰਨਵਾਦ ਕੀਤਾ, ਉਥੇ ਜ਼ਿਲ੍ਹਾ ਵਾਸੀਆਂ ਦਾ ਵੀ ਇਸ ਮਹਾਂ ਤਿਉਹਾਰ ਵਿੱਚ ਹੁੰਮ-ਹੁੰਮਾ ਕੇ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ।

Spread the love