ਸੀ ਵਿਜਲ ‘ਤੇ ਆਈਆਂ 266 ਸ਼ਿਕਾਇਤਾਂ ‘ਚੋਂ 35 ਚੋਣ ਪ੍ਰਕ੍ਰਿਆ ਨਾਲ ਸਬੰਧਤ ਨਾ ਹੋਣ ਕਰਕੇ ਰੱਦ, 231 ਰਿਟਰਨਿੰਗ ਅਧਿਕਾਰੀਆਂ ਨੂੰ ਭੇਜੀਆਂ-ਜ਼ਿਲ੍ਹਾ ਚੋਣ ਅਫ਼ਸਰ

SONALI GIRI
ਸਟੇਟ ਰੈੱਡ ਕਰਾਸ ਵਲੋਂ ਹੋਲਾ ਮੁਹੱਲਾ ਸ਼੍ਰੀ ਅਨੰਦਪੁਰ ਸਾਹਿਬ 'ਚ 12 ਸਥਾਨਾਂ 'ਤੇ ਫਸਟ ਏਡ ਪੋਸਟਾਂ ਤੇ ਐਬੂਲੈਸਾਂ ਦੀ ਸੇਵਾ

Sorry, this news is not available in your requested language. Please see here.

1950 ਨੰਬਰ ‘ਤੇ 259 ਲੋਕਾਂ ਨੇ ਵੋਟਾਂ ਸਬੰਧੀ ਸਹਾਇਤਾ ਲਈ ਕੀਤਾ ਸੰਪਰਕ
ਚੋਣ ਜਾਬਤੇ ਦੀ ਉਲੰਘਣਾ, ਸ਼ਰਾਰਤੀ ਅਨਸਰਾਂ ਸਮੇਤ ਵੋਟਾਂ ਖਰੀਦਣ ਲਈ ਸ਼ਰਾਬ, ਨਸ਼ੇ ਤੇ ਪੈਸੇ ਵੰਡਣ ਵਾਲਿਆਂ ਦੀ ਸ਼ਿਕਾਇਤ ਸੀਵਿਜਲ ਐਪ ਰਾਹੀਂ ਕਰਨ ਲੋਕ
ਰੂਪਨਗਰ, 10 ਫਰਵਰੀ 2022
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹਾਇਤਾ ਲਈ ਜਿੱਥੇ ਹੈਲਪਲਾਈਨ ਨੰਬਰ 1950 ਨਿਰੰਤਰ 24 ਘੰਟੇ ਕੰਮ ਕਰ ਰਿਹਾ ਹੈ, ਉਥੇ ਹੀ ਚੋਣ ਜਾਬਤਾ ਦੀ ਉਲੰਘਣਾ ਦੀ ਸ਼ਿਕਾਇਤ ਸੀ ਵਿਜਲ ਐਪ ਰਾਹੀਂ ਕੀਤੀ ਜਾ ਸਕਦੀ ਹੈ, ਜਿਸ ‘ਤੇ ਅਗਲੇ 100 ਮਿੰਟ ਦੇ ਅੰਦਰ-ਅੰਦਰ ਕਾਰਵਾਈ ਕੀਤੀ ਜਾਣੀ ਲਾਜਮੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀ ਇਹ ਬਹੁਤ ਹੀ ਪ੍ਰਭਾਵਸ਼ਾਲੀ ਐਪ ਹੈ, ਜਿਸ ਰਾਹੀਂ ਰੂਪਨਗਰ ਜ਼ਿਲ੍ਹੇ ‘ਚ ਚੋਣ ਜਾਬਤਾ ਲੱਗਣ ਤੋਂ ਹੁਣ ਤੱਕ 266 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ।

ਹੋਰ ਪੜ੍ਹੋ :-ਕੇਜਰੀਵਾਲ ਪੰਜ ਸਾਲਾਂ ਵਿਚ ਕਦੇ ਵੀ ਪੰਜਾਬ ਨਹੀਂ ਆਏ, ਉਹਨਾਂ ਨੁੰ ਇਕ ਮੌਕਾ ਮੰਗਣ ਦਾ ਕੋਈ ਹੱਕ ਨਹੀਂ : ਸੁਖਬੀਰ ਸਿੰਘ ਬਾਦਲ

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 35 ਸ਼ਿਕਾਇਤਾਂ ਚੋਣ ਪ੍ਰਕ੍ਰਿਆ ਨਾਲ ਸਬੰਧਤ ਹੀ ਨਹੀਂ ਸਨ, ਜਿਸ ਕਰਕੇ ਇਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ। ਜਦਕਿ ਬਾਕੀ 231 ਸ਼ਿਕਾਇਤਾਂ ‘ਚੋਂ 166 ਰੂਪਨਗਰ ਹਲਕੇ, 15 ਸ਼ਿਕਾਇਤਾਂ ਸ਼੍ਰੀ ਆਨੰਦਪੁਰ ਸਾਹਿਬ ਹਲਕੇ ਅਤੇ 50 ਸ਼੍ਰੀ ਚਮਕੌਰ ਸਾਹਿਬ ਹਲਕੇ ਨਾਲ ਸਬੰਧਤ ਸੀ।
ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ, ਨਿਰਵਿਘਨ, ਸ਼ਾਂਤਮਈ ਅਤੇ ਸੁਤੰਤਰ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ, ਜਿਸ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਇਕਜੁਟ ਹੋਕੇ ਕੰਮ ਕਰ ਰਿਹਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਫੋਨ ਵਿੱਚ ਸੀਵਿਜਲ ਐਪ ਡਾਊਨਲੋਡ ਕਰਨ ਅਤੇ ਕਿਸੇ ਤਰ੍ਹਾਂ ਦੀ ਚੋਣ ਜਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਇਸ ਸੀਵਿਜਲ ਐਪ ਰਾਹੀਂ ਕੀਤੀ ਜਾ ਸਕਦੀ ਹੈ। ਇਸ ਐਪ ‘ਤੇ ਸ਼ਰਾਰਤੀ ਅਨਸਰਾਂ ਸਮੇਤ ਵੋਟਾਂ ਖਰੀਦਣ ਲਈ ਸ਼ਰਾਬ, ਨਸ਼ੇ ਤੇ ਪੈਸੇ ਵੰਡਣ ਵਾਲਿਆਂ ਦੀ ਸ਼ਿਕਾਇਤ ਵੀ ਕੀਤੀ ਜਾ ਸਕਦੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਹੈਲਪਲਾਈਨ ਨੰਬਰ 1950 ‘ਤੇ ਰੂਪਨਗਰ ਜ਼ਿਲ੍ਹੇ ਵਿੱਚੋਂ ਚੋਣ ਜਾਬਤਾ ਲੱਗਣ ਤੋਂ ਹੁਣ ਤੱਕ 259 ਲੋਕਾਂ ਨੇ ਵੋਟਾਂ ਸਬੰਧੀਂ ਸਹਾਇਤਾ ਲਈ ਸੰਪਰਕ ਕੀਤਾ ਹੈ, ਜਿਨ੍ਹਾਂ ਨੂੰ ਚੋਣ ਅਮਲੇ ਵੱਲੋਂ ਤੁਰੰਤ ਸਹਾਇਤਾ ਮੁਹੱਈਆ ਕਰਵਾਈ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਜੇਕਰ ਕੋਈ ਸ਼ਰਾਰਤੀ ਅਨਸਰ, ਜਾਂ ਕੋਈ ਹੋਰ ਕਿਸੇ ਤਰ੍ਹਾਂ ਡਰ, ਭੈਅ ਜਾਂ ਲਾਲਚ ਦਿੰਦਾ ਹੈ ਤਾਂ ਉਹ ਇਸ ਦੀ ਸ਼ਿਕਾਇਤ 1950 ਹੈਲਪਲਾਈਨ ਨੰਬਰ ‘ਤੇ ਵੀ ਕਰ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਅੰਦਰ ਹਰ ਵਿਧਾਨ ਸਭਾ ਹਲਕੇ ‘ਚ ਉਡਣ ਦਸਤਿਆਂ ਦੀਆਂ ਟੀਮਾਂ ਅਤੇ ਆਦਰਸ਼ ਚੋਣ ਜਾਬਤੇ ਨਾਲ ਸਬੰਧਤ ਟੀਮਾਂ ਅਤੇ ਸੈਕਟਰ ਅਫ਼ਸਰ ਤਾਇਨਾਤ ਹਨ ਅਤੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਇੱਕ ਟੀਮ ਵਜੋਂ ਪ੍ਰਭਾਵਸ਼ਾਲੀ ਢੰਗ ਨਾਲ ਕਾਰਜਸ਼ੀਲ ਹੈ ਅਤੇ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ।
Spread the love