ਟ੍ਰਾਂਸਜੈਂਡਰ ਵੋਟਰਾਂ ਅਤੇ ਆਮ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਕੀਤਾ ਜਾਗਰੂਕ

ਟ੍ਰਾਂਸਜੈਂਡਰ ਵੋਟਰਾਂ ਅਤੇ ਆਮ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਕੀਤਾ ਜਾਗਰੂਕ
ਟ੍ਰਾਂਸਜੈਂਡਰ ਵੋਟਰਾਂ ਅਤੇ ਆਮ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਕੀਤਾ ਜਾਗਰੂਕ

Sorry, this news is not available in your requested language. Please see here.

ਅੰਮ੍ਰਿਤਸਰ 4 ਫਰਵਰੀ 2022

ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ.ਗੁਰਪ੍ਰੀਤ ਸਿੰਘ ਖਹਿਰਾ ਟ੍ਰਾਂਸਜੈਂਡਰ ਵੋਟਰਾਂ ਅਤੇ ਆਮ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਕੀਤਾ ਜਾਗਰੂਕ ਖਹਿਰਾ ਦੇ ਦਿਸ਼ਾ ਨਿਦਰੇਸ਼ਾਂ ਅਤੇ ਜਿਲ੍ਹਾ ਨੋਡਲ ਅਫ਼ਸਰ (ਸਵੀਪ)-ਕਮ-ਜਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ.) ਸ.ਜੁਗਰਾਜ ਸਿੰਘ ਰੰਧਾਵਾ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ਼੍ਰੀਮਤੀ ਮੀਨਾ ਦੇਵੀ ਦੀ ਅਗੁਆਈ ਵਿੱਚ ਟ੍ਰਾਂਸਜੈਂਡਰ ਵੋਟਰਾਂ ਨੂੰ ਨਾਲ ਲੈ ਕੇ ਆਮ ਜਨਤਾ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਇੱਕ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਸਥਾਨਕ ਕੱਚੇ ਕੁਆਟਰ,ਕੋਟ ਖਾਲਸਾ ਇਲਾਕੇ ਵਿੱਚ ਕੀਤਾ ਗਿਆ।

ਹੋਰ ਪੜ੍ਹੋ :-ਜਦੋਂ ਤੋਂ ਮੁੱਖ ਮੰਤਰੀ ਬਣੇ ਚੰਨੀ, ਮੋਟੇ ਪੈਸੇ ਕਮਾਏ ਉਨਾਂ ਦੇ ਭਤੀਜੇ ਹਨੀ: ਰਾਘਵ ਚੱਢਾ

ਜਿਲ੍ਹਾ ਚੋਣ ਦਫ਼ਤਰ ਵਲੋਂ ਪਹਿਲਾਂ ਮਿੱਥੇ ਪੌ੍ਰਗਰਾਮ ਅਨੁਸਾਰ ਟ੍ਰਾਂਸਜੈਂਡਰ ਵੋਟਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।ਇਸ ਮੁਲਾਕਾਤ ਦੌਰਾਨ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ਼੍ਰੀਮਤੀ ਮੀਨਾ ਦੇਵੀ ਨੇ ਕਿਹਾ ਕਿ ਟ੍ਰਾਂਸਜੈਂਡਰ ਵੋਟਰ 20 ਫ਼ਰਵਰੀ ਨੂੰ ਹੋਣ ਵਾਲੀਆਂ ਵਿਧਾਨਸਭਾ ਚੋਣਾਂ  ਵਿੱਚ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ।ਉਹਨਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਹਰ ਵਰਗ ਦੀ ਵੋਟਾਂ ਵਿੱਚ ਸ਼ਮੂਲ਼ੀਅਤ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆ ਜਾ ਰਹੀਆਂ ਹਨ।ਇਸ ਮੌਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਟ੍ਰਾਂਸਜੈਂਡਰ ਵੋਟਰਾਂ ਨਾਲ ਮਿਲ ਕੇ ਇਲਾਕੇ ਦੇ ਪ੍ਰਮੁੱਖ ਬਜਾਰਾਂ ਵਿੱਚੋਂ ਇੱਕ ਜਾਗਰੂਕਤਾ ਰੈਲੀ ਵੀ ਕੱਢੀ। ਜਿਸ ਵਿੱਚ ਉਹਨਾਂ ਨੇ ਆਮ ਲੋਕਾਂ ਨੂੰ ਵੋਟਾਂ ਵਾਲੇ ਦਿਨ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।ਇਸ ਮੌਕੇ ਸੁਪਰਵਾਈਜ਼ਰ ਅੰਜੂੂ,ਸੁਪਰਵਾਈਜ਼ਰ ਪੂਜਾ ਅਤੇ ਜਿਲ੍ਹਾ ਸਵੀਪ ਟੀਮ ਮੈਂਬਰ ਆਸ਼ੂ ਧਵਨ,ਵਿਨੋਦ ਭੂਸ਼ਣ ਅਤੇ ਮੁਨੀਸ਼ ਕੁਮਾਰ ਵੀ ਹਾਜ਼ਰ ਸਨ।

Spread the love