ਫਾਜਿਲ਼ਕਾ ਦੇ ਨਵੇਂ ਐਸਟੀਪੀ ਦਾ ਟ੍ਰਾਇਲ ਸ਼ੁਰੂ, ਗੰਦੇ ਪਾਣੀ ਤੋਂ ਮਿਲੇਗੀ ਮੁਕਤੀ – ਡਿਪਟੀ ਕਮਿਸ਼ਨਰ

_Senu Dagal IAS
ਫਾਜਿਲ਼ਕਾ ਦੇ ਨਵੇਂ ਐਸਟੀਪੀ ਦਾ ਟ੍ਰਾਇਲ ਸ਼ੁਰੂ, ਗੰਦੇ ਪਾਣੀ ਤੋਂ ਮਿਲੇਗੀ ਮੁਕਤੀ—ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਵੱਲੋਂ ਜਲ ਪ੍ਰਦੁਸ਼ਣ ਦੇ ਹੱਲ ਲਈ ਨਿਕਾਸੀ ਨਾਲਿਆਂ ਦਾ ਦੌਰਾ
ਪਿੰਡਾਂ ਦੇ ਗੰਦੇ ਪਾਣੀ ਨੂੰ ਥਾਪਰ ਮਾਡਲ ਨਾਲ ਕੀਤਾ ਜਾਵੇਗਾ ਸਾਫ

ਫਾਜਿ਼ਲਕਾ, 23 ਫਰਵਰੀ 2023

ਸਰਹੱਦੀ ਪਿੰਡਾਂ ਵਿਚ ਵੱਖ ਵੱਖ ਨਿਕਾਸੀ ਨਾਲਿਆਂ ਨਾਲ ਪਹੁੰਚਣ ਵਾਲੇ ਪ੍ਰਦੁਸ਼ਤ ਪਾਣੀ ਦੇ ਹੱਲ ਲਈ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਗੰਭੀਰ ਯਤਨ ਆਰੰਭੇ ਗਏ ਹਨ। ਇਸ ਸਬੰਧੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੱਗਲ ਆਈਏਐਸ ਵੱਲੋਂ ਬੀਤੀ ਦੇਰ ਸ਼ਾਮ ਘੜੁੰਮੀ ਅਤੇ ਮੁਹਾਰ ਜਮਸੇਰ ਵਿਖੇ ਇੰਨ੍ਹਾਂ ਨਿਕਾਸੀ ਨਾਲਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ।

ਹੋਰ ਪੜ੍ਹੋ – ਲੁਧਿਆਣਾ ਦੇ 968 ਪਿੰਡਾਂ ਦੇ ਵਸਨੀਕਾਂ ਨੂੰ ਜਲਦ ਮਿਲੇਗਾ ਜਾਇਦਾਦ ਦਾ ਹੱਕ-ਕੇਸ਼ਵ ਹਿੰਗੋਨੀਆਂ

ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਫਾਜਿ਼ਲਕਾ ਸ਼ਹਿਰ ਦੇ ਸੀਵਰੇਜ਼ ਦੇ ਪਾਣੀ ਨੂੰ ਸਾਫ ਕਰਨ ਲਈ 13 ਐਮਐਲਡੀ ਦਾ ਨਵਾਂ ਸੀਵਰੇਜ਼ ਟ੍ਰੀਟਮੈਂਟ ਪਲਾਂਟ ਤਿਆਰ ਹੋ ਗਿਆ ਹੈ ਅਤੇ ਇਸ ਦੇ ਟ੍ਰਾਇਲ ਕੀਤੇ ਜਾ ਰਹੇ ਹਨ। ਇਸ ਦੇ ਮੁਕੰਮਲ ਤੌਰ ਤੇ ਕੰਮ ਸ਼ੁਰੂ ਕਰ ਦੇਣ ਤੋਂ ਬਾਅਦ ਘੰੜੂਮੀ ਵਿਖੇ ਪਹੁੰਚਣ ਵਾਲੇ ਗੰਦੇ ਪਾਣੀ ਤੋਂ ਮੁਕਤੀ ਮਿਲੇਗੀ ਕਿਉਂਕਿ ਨਵੇਂ ਆਧੁਨਿਕ ਤਕਨੀਕ ਨਾਲ ਬਣੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਤੋਂ ਜ਼ੋ ਸਾਫ ਹੋ ਕੇ ਪਾਣੀ ਨਿਕਲੇਗਾ ਉਸਦੀ ਵਰਤੋਂ ਖੇਤੀ ਲਈ ਹੋ ਸਕੇਗੀ। ਉਨ੍ਹਾਂ ਨੇ ਇਸ ਸਬੰਧੀ ਭੁਮੀ ਰੱਖਿਆ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਇਸ ਸਾਫ ਪਾਣੀ ਦੀ ਖੇਤਾਂ ਤੱਕ ਪਹੁੰਚ ਕਰਨ ਲਈ ਪ੍ਰੋਜ਼ੈਕਟ ਤਿਆਰ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜਿਹੜੇ ਪਿੰਡਾਂ ਦਾ ਗੰਦਾ ਪਾਣੀ ਸੇਮ ਨਾਲਿਆਂ ਵਿਚ ਪੈਂਦਾ ਹੈ ਉਸ ਨੂੰ ਰੋਕਣ ਲਈ ਇੰਨ੍ਹਾਂ ਪਿੰਡਾਂ ਵਿਚ ਥਾਪਰ ਮਾਡਲ ਨਾਲ ਪਾਣੀ ਸਾਫ ਕਰਨ ਵਾਲੇ ਪਲਾਂਟ ਲਗਾਏ ਜਾਣਗੇ ਅਤੇ ਗੰਦਾ ਪਾਣੀ ਸੇਮ ਨਾਲਿਆਂ ਵਿਚ ਨਹੀਂ ਪੈਣ ਦਿੱਤਾ ਜਾਵੇਗਾ।

ਬਾਅਦ ਵਿਚ ਉਨ੍ਹਾਂ ਨੇ ਮੁਹਾਰ ਜਮਸੇ਼ਰ ਪਿੰਡ ਵਿਖੇ ਸਤਲੁਜ਼ ਅਤੇ ਇਸ ਵਿਚ ਪੈਂਦੀ ਡਿੱਚ ਡ੍ਰੇਨ ਦਾ ਦੌਰਾ ਕੀਤਾ ਅਤੇ ਇੱਥੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਣੀ ਦੇ ਪ੍ਰਦੁਸ਼ਨ ਨੂੰ ਰੋਕਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਬਹੁਤ ਜਲਦ ਇਸ ਸਮੱਸਿਆ ਦਾ ਸਥਾਈ ਹੱਲ ਕਰ ਲਿਆ ਜਾਵੇਗਾ।

ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਕੁਮਾਰ ਵੀ ਹਾਜਰ ਸਨ ਜਿੰਨ੍ਹਾਂ ਨੇ ਦੱਸਿਆ ਕਿ ਪਿੰਡਾਂ ਦੇ ਗੰਦੇ ਪਾਣੀ ਨੂੰ ਸਾਫ ਕਰਨ ਲਈ ਜਿ਼ਲ੍ਹੇ ਦੇ ਕਈ ਪਿੰਡਾਂ ਵਿਚ ਥਾਪਰ ਮਾੱਡਲ ਦੇ ਟ੍ਰੀਟਮੈਂਟ ਪਲਾਂਟ ਪਹਿਲਾਂ ਹੀ ਬਣਾਏ ਜਾ ਰਹੇ ਹਨ ਅਤੇ ਕੁਝ ਪਿੰਡਾਂ ਵਿਚ ਤਾਂ ਇਹ ਬਣ ਕੇ ਤਿਆਰ ਵੀ ਹੋ ਗਏ ਹਨ।

ਇਸ ਮੌਕੇ ਕਾਰਜਕਾਰੀ ਇੰਜਨੀਅਰ ਡੇ੍ਰਨਜ ਸ੍ਰੀ ਅਲੋਕ ਚੌਧਰੀ, ਕਾਰਜਕਾਰੀ ਇੰਜਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਸ੍ਰੀ ਸੰਮਿਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਸਰਵਨ ਕੁਮਾਰ ਵੀ ਹਾਜਰ ਸਨ।

Spread the love