ਪੁਲਿਸ ਯਾਦਗਾਰੀ ਦਿਵਸ ਮੌਕੇ ਆਪਣਾ ਸਰਵਉੱਚ ਬਲਿਦਾਨ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ

Sorry, this news is not available in your requested language. Please see here.

-ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜ੍ਹਾ ਹੈ ਪੁਲਿਸ ਵਿਭਾਗ-ਐਸਐਸਪੀ
-ਸ਼ਹੀਦਾਂ ਦੇ ਪਰਿਵਾਰਾਂ ਦੀਆਂ ਮੁਸਕਿਲਾਂ ਦਾ ਪਹਿਲ ਦੇ ਅਧਾਰ ਤੇ ਹੋਵੇਗਾ ਹੱਲ-ਡਿਪਟੀ ਕਮਿਸ਼ਨਰ
ਫਾਜਿ਼ਲਕਾ, 21 ਅਕਤੂਬਰ

ਫਾਜਿ਼ਲਕਾ ਪੁਲਿਸ ਲਾਇਨ ਵਿਖੇ ਪੁਲਿਸ ਯਾਦਗਾਰੀ ਦਿਵਸ ਮੌਕੇ ਦੇਸ਼ ਲਈ ਆਪਣਾ ਸਰਵਉੱਚ ਬਲਿਦਾਨ ਦੇਣ ਵਾਲੇ ਪੁਲਿਸ ਵਿਭਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ, ਐਸਐਸਪੀ ਸ: ਹਰਮਨਬੀਰ ਸਿੰਘ ਗਿੱਲ ਨੇ ਸ਼ਹੀਦਾਂ ਦੀ ਯਾਦਗਾਰ ਤੇ ਫੁੱਲ ਭੇਂਟ ਕਰਕੇ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕੀਤਾ।
ਇਸ ਮੌਕੇ ਬੋਲਦਿਆਂ ਐਸਐਸਪੀ ਸ: ਹਰਮਨਬੀਰ ਸਿੰਘ ਗਿੱਲ ਨੇ ਸ਼ਹੀਦਾਂ ਨੂੰ ਆਪਣੀ ਸ਼ਰਧਾਂਜਲੀ ਭੇਂਟ ਕਰਦਿਆਂ ਇਸ ਦਿਨ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਇਸ ਦਿਨ ਪੁਲਿਸ ਦੇ ਸ਼ਹੀਦ ਜਵਾਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਤੇ ਕੌਮ ਨੂੰ ਮਾਣ ਹੁੰਦਾ ਹੈ ਪਰ ਨਾਲ ਦੀ ਨਾਲ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਵੀ ਸਾਡੇ ਫਰਜ ਬਣਦੇ ਹਨ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵਿਭਾਗ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਦੀਆਂ ਮੁਸਕਿਲਾਂ ਨੂੰ ਹੱਲ ਕੀਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਦੱਸੀਆਂ ਗਈਆਂ ਮੁਸਿਕਲਾਂ ਨੂੰ ਹੱਲ ਕਰਨ ਦਾ ਕੰਮ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ।

ਹੋਰ ਪੜ੍ਹੋ :-ਕਿਨੂੰ ਦੀ ਗ੍ਰੇਡਿੰਗ ਵੈਕਸਿੰਗ ਮਸ਼ੀਨਾਂ ਤੇ ਸਬਸਿਡੀ ਲਈ ਆਨਲਾਈਨ ਅਰਜੀਆਂ ਮੰਗੀਆਂ-ਡਿਪਟੀ ਕਮਿਸ਼ਨਰ

ਇਸ ਤੋਂ ਪਹਿਲਾਂ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਜੱਜ ਸਹਿਬਾਨ ਵੱਲੋਂ ਵੀ ਸ਼ਹੀਦਾਂ ਦੀ ਯਾਦਗਾਰ ਤੇ ਆਪਣੀ ਸਰਧਾਂਜਲੀ ਭੇਂਟ ਕੀਤੀ ਗਈ। ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਸ਼ਹੀਦਾਂ ਦੀ ਯਾਦਗਾਰ ਤੇ ਪੁਸਪਾਂਜਲੀ ਭੇਂਟ ਕੀਤੀ। ਡੀਐਸਪੀ ਫਤਿਹ ਸਿੰਘ ਬਰਾੜ ਦੀ ਅਗਵਾਈ ਵਿਚ ਪੁਲਿਸ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ।ਐਸਐਸਪੀ ਅਤੇ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਮੁਸਕਿਲਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਸ: ਜਗਮੋਹਨ ਸਿੰਘ ਸੰਘਾ ਅਤੇ ਸ੍ਰੀ ਵਿਸੇਸ਼ ਕੰਬੋਜ਼ ਦੋਨੋ ਹੀ ਵਧੀਕ ਜਿ਼ਲ੍ਹਾ ਅਤੇ ਸੈਸ਼ਨ ਜੱਜ ਫਾਜਿ਼ਲਕਾ, ਸ੍ਰੀ ਰਵਿੰਦਰਜੀਤ ੰਿਸਘ ਬਾਜਵਾ ਸਿਵਲ ਜੱਜ ਸੀਨਿਅਰ ਡਵੀਜਨ, ਸ੍ਰੀ ਰਵੀ ਗੁਲਾਟੀ ਚੀਫ ਜ਼ੁਡੀਸੀਅਲ ਮੈਜਿਸਟੇ੍ਰਟ, ਸ੍ਰੀ ਪ੍ਰਭਜੋਤ ਸਿੰਘ ਭੱਟੀ ਸਿਵਲ ਜੱਜ ਜ਼ੁਨੀਅਰ ਡਵੀਜਨ, ਐਸਡੀਐਮ ਸ: ਰਵਿੰਦਰ ਸਿੰਘ ਅਰੋੜਾ, ਐਸਪੀ ਮੁਖਵਿੰਦਰ ਸਿੰਘ, ਅਵਨੀਤ ਸਿੱਧੂ, ਅਜੈਰਾਜ ਸਿੰਘ ਸਮੇਤ ਪੁਲਿਸ ਦੇ ਅਧਿਕਾਰੀ ਵੀ ਹਾਜਰ ਸਨ।

Spread the love