ਹਲਕਾ ਵਿਧਾਇਕ ਵੱਲੋਂ ਬਲੌਂਗੀ ਵਿਖੇ  ਟਿਊਬਵੈੱਲ ਲਗਾਉਣ ਦੇ ਕੰਮ ਦੀ ਕਰਵਾਈ ਗਈ ਸ਼ੁਰੂਆਤ

_MLA Mr. Kulwant Singh (1)
ਹਲਕਾ ਵਿਧਾਇਕ ਵੱਲੋਂ ਬਲੌਂਗੀ ਵਿਖੇ  ਟਿਊਬਵੈੱਲ ਲਗਾਉਣ ਦੇ ਕੰਮ ਦੀ ਕਰਵਾਈ ਗਈ ਸ਼ੁਰੂਆਤ

Sorry, this news is not available in your requested language. Please see here.

30 ਲੱਖ ਦੀ ਲਾਗਤ ਨਾਲ ਬਣੇਗਾ  ਟਿਊਬਵੈੱਲ*
ਨੀਂਹ ਪੱਥਰ ਰੱਖ ਕੇ ਦਿਖਾਵਾ ਨਹੀਂ,ਕੰਮ ਕਰਕੇ ਦਿਖਾਵਾਂਗੇ  :-  ਕੁਲਵੰਤ ਸਿੰਘ
ਐਸ.ਏ.ਐਸ ਨਗਰ  3 ਅਪ੍ਰੈਲ 2022
ਪੰਜਾਬ ‘ਚ ਆਪ ਦੀ ਸਰਕਾਰ ਨੇ ਸੱਤਾ ‘ਚ ਆਉਂਦਿਆਂ ਹੀ ਵਿਕਾਸ ਕਾਰਜਾਂ ਦਾ ਕੰਮ ਆਰੰਭ ਦਿੱਤਾ ਹੈ । ਇਸੇ ਲੜੀ ਤਹਿਤ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਵੱਲੋਂ ਬਲੌਂਗੀ ਵਿਖੇ ਪਾਣੀ ਦੇ ਟਿਊਬਵੈੱਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ । ਉਨ੍ਹਾਂ ਕਿਹਾ 30 ਲੱਖ ਦੀ ਲਾਗਤ ਨਾਲ  ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਨਿਰਮਾਣ ਕਰ ਕੇ ਸਥਾਨਕ  ਲੋਕਾਂ ਦੀ  ਵੱਡੀ  ਸਮੱਸਿਆ ਨੂੰ  ਹੱਲ ਕੀਤਾ ਜਾਵੇਗਾ।

ਹੋਰ ਪੜ੍ਹੋ :-ਜ਼ਿਲਾ ਮੈਜਿਸਟ੍ਰੇਟ ਵੱਲੋਂ ਬਿਨਾਂ ਪ੍ਰਵਾਨਗੀ ਦੇ ਡ੍ਰੋਨ ਦੀ ਵਰਤੋਂ `ਤੇ ਪਾਬੰਦੀ

ਜਾਣਕਾਰੀ ਦਿੰਦੇ ਹੋਏ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਨੂੰ ਫੋਨ ਤੇ  ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਬਲੌਂਗੀ ਵਿਖੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਦੱਸਿਆ ਕਿ ਸ਼ਿਕਾਇਤ ਤੇ ਤੁਰੰਤ ਕਾਰਵਾਈ ਕਰਦਿਆਂ ਚਾਰ ਪੰਜ ਦਿਨਾਂ ‘ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ  ਵਾਅਦੇ ਪੂਰੇ ਕੀਤੇ ਜਾਣਗੇ ।  
 
ਉਨ੍ਹਾਂ ਕਿਹਾ ਕਿ ਆਪ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੀਂਹ ਪੱਥਰ ਰੱਖ ਕੇ  ਕਿਸੇ ਤਰ੍ਹਾਂ ਦਾ ਦਿਖਾਵਾ ਜਾਂ ਸ਼ੋਸ਼ੇਬਾਜ਼ੀ ਨਹੀਂ ਕਰੇਗੀ ਸਗੋਂ ਕੰਮ ਕਰਕੇ ਦਿਖਾਵੇਗੀ । ਉਨ੍ਹਾਂ ਕਿਹਾ ਸਰਕਾਰ ਵੱਲੋਂ ਦਿਖਾਵੇ ਵਾਸਤੇ  ਕਿਸੇ ਤਰ੍ਹਾਂ ਦਾ ਵਾਧੂ ਖਰਚ ਨਹੀਂ ਕੀਤਾ ਜਾਵੇਗਾ ।ਉਨ੍ਹਾਂ ਦੱਸਿਆ ਲੋਕਾਂ ਦਾ ਪੈਸਾ ਲੋਕਾਂ ਦੇ ਵਿਕਾਸ ਵਾਸਤੇ ਹੀ ਖਰਚਿਆ ਜਾਵੇਗਾ ।
 
ਸ੍ਰੀ ਕੁਲਵੰਤ ਨੇ ਕਿਹਾ ਕਿ  ਆਪ ਸਰਕਾਰ ਬਾਕੀ ਸੂਬੇ ਜਿਵੇਂ ਚੰਡੀਗੜ੍ਹ,ਹਰਿਆਣਾ ਗੁਜਰਾਤ, ਹਿਮਾਚਲ ਆਦਿ ਵਿੱਚ ਵੀ  ਵੱਡੀ   ਜਿੱਤ ਪ੍ਰਾਪਤ ਕਰਕੇ ਲੋਕਾਂ ਦੀ ਸੇਵਾ ਕਰੇਗੀ । ਇਸ ਮੌਕੇ  ਪਿੰਡ ਦੇ ਸਰਪੰਚ,ਮੈਂਬਰ  ਅਤੇ ਪਿੰਡ ਵਾਸੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
Spread the love