ਨਸ਼ਾ ਮੁਕਤ ਅਭਿਆਨ ਤਹਿਤ ਆਈ. ਟੀ. ਆਈ ਨਵਾਂਸ਼ਹਿਰ ਵਿਖੇ ਨਸ਼ਿਆਂ ਖਿਲਾਫ਼ ਵਿਸ਼ੇਸ਼ ਸੈਮੀਨਾਰ

DRUG
ਨਸ਼ਾ ਮੁਕਤ ਅਭਿਆਨ ਤਹਿਤ ਆਈ. ਟੀ. ਆਈ ਨਵਾਂਸ਼ਹਿਰ ਵਿਖੇ ਨਸ਼ਿਆਂ ਖਿਲਾਫ਼ ਵਿਸ਼ੇਸ਼ ਸੈਮੀਨਾਰ

Sorry, this news is not available in your requested language. Please see here.

ਨਵਾਂਸ਼ਹਿਰ, 17 ਸਤੰਬਰ  2021
ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਪੰਜਾਬ ਨਾਰਕੋਨਿਕਸ ਪ੍ਰੀਵੈਂਟਿਵ ਕੰਪੇਨ, ਡੈਪੋ, ਬਡੀਜ਼ ਅਤੇ ਸਿਹਤ ਸਿੱਖਿਆ ਸਬੰਧੀ ਆਈ. ਟੀ. ਆਈ ਨਵਾਂਸ਼ਹਿਰ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਬਤੌਰ ਬੁਲਾਰੇ ਕਲੱਸਟਰ ਇੰਚਾਰਜ ਡੈਪੋ ਲੈਕਚਰਾਰ ਸੁਰਜੀਤ ਸਿੰਘ ਮਝੂਰ ਅਤੇ ਜ਼ਿਲਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ ਗੁਰਪ੍ਰਸ਼ਾਦ ਸਿੰਘ ਵੱਲੋਂ ਸ਼ਿਰਕਤ ਕੀਤੀ ਗਈ।
ਇਸ ਮੌਕੇ ਉਨਾਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਸਬੰਧੀ ਜਾਣਕਾਰੀ ਦਿੰਦਿਆਂ ਇਨਾਂ ਦੇ ਸਰੀਰ ਅਤੇ ਮਨ ਉੱਤੇ ਪੈਂਦੇ ਖ਼ਤਰਨਾਕ ਪ੍ਰਭਾਵਾਂ ਸਬੰਧੀ ਵਿਸਥਾਰ ਨਾਲ ਦੱਸਿਆ। ਇਸ ਮੌਕੇ ਉਨਾਂ ਮੋਬਾਇਲ ਅਡਿਕਸ਼ਨ, ਮੈਂਟਲ ਹੈਲਥ, ਐਚ. ਆਈ. ਵੀ ਏਡਜ਼ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਉਨਾਂ ਦੱਸਿਆ ਕਿ ਜ਼ਿਲੇ ਵਿਚ ਨਸ਼ਾ ਮੁਕਤੀ ਸਬੰਧੀ ਵੱਖ-ਵੱਖ ਥਾਵਾਂ ’ਤੇ ਓਟ ਸੈਂਟਰ ਨਸ਼ਾ ਮੁਕਤੀ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਥੇ ਕਿ ਮੁਫ਼ਤ ਕਾਊਂਸਲਿੰਗ ਅਤੇ ਮੁਫ਼ਤ ਦਵਾਈ ਦਿੱਤੀ ਜਾਂਦੀ ਹੈ। ਉਨਾਂ ਦੱਸਿਆ ਕਿ ਜ਼ਿਲੇ ਵਿਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਿਹਤ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਉਪਰਾਲੇ ਨਾਲ ਨਸ਼ਾ ਮੁਕਤ ਮਰੀਜ਼ਾਂ  ਰਜਿਸਟਰਡ ਕਰਵਾਇਆ ਗਿਆ ਹੈ ਅਤੇ ਵੱਡੇ ਪੱਧਰ ’ਤੇ ਨਸ਼ਾ ਕਰਨ ਵਾਲੇ ਮਰੀਜ਼ ਨਸ਼ਾ ਮੁਕਤ ਹੋਏ ਹਨ।
ਉਨਾਂ ਦੱਸਿਆ ਕਿ ਨਸ਼ਾ ਤਿਆਗ ਚੁੱਕੇ ਮਰੀਜ਼ਾਂ ਨੂੰ ਸਰਕਾਰ ਵੱਲੋਂ ਰੋਜ਼ਗਾਰ ਦੇ ਮੌਕੇ ਅਤੇ ਆਪਣੇ ਰੋਜ਼ਗਾਰ ਖੋਲਣ ਲਈ ਲੋਨ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਗਈ ਹੈ, ਜਿਸ ਨਾਲ ਬਹੁਤ ਸਾਰੇ ਮਰੀਜ਼ਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਗਿਆ ਹੈ।
ਇਸ ਮੌਕੇ ਪਿ੍ਰੰਸੀਪਲ ਰੁਪਿੰਦਰ ਸਿੰਘ, ਪਿ੍ਰੰਸੀਪਲ ਰਛਪਾਲ ਚੰਦੜ ਅਤੇ ਗਰੁੱਪ ਇੰਸਟਰੱਕਟਰ ਧਰਮਪਾਲ ਸਿੰਘ, ਮਦਨ ਲਾਲ, ਰੁਪਿੰਦਰ ਸਿੰਘ ਅਤੇ ਰਜਿੰਦਰ ਸਿੰਘ ਤੋਂ ਇਲਾਵਾ ਹੋਰ ਸਟਾਫ ਅਤੇ ਸੰਸਥਾ ਦੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਕੈਪਸ਼ਨ :-ਸੈਮੀਨਾਰ ਦੌਰਾਨ ਲੈਕਚਰਾਰ ਸੁਰਜੀਤ ਸਿੰਘ ਮਝੂਰ, ਗੁਰਪ੍ਰਸ਼ਾਦ ਸਿੰਘ, ਪਿ੍ਰੰਸੀਪਲ ਰਛਪਾਲ ਚੰਦੜ ਤੇ ਹੋਰ।
Spread the love