ਗੁਰਦਾਸਪੁਰ, 18 ਅਪਰੈਲ 2022
ਜਿਲਾ ਗੁਰਦਾਸਪੁਰ ਨਾਲ ਸਬੰਧਤ ਪੇਡੂ ਬੇਰੁਜਗਾਰ ਨੋਜਵਾਨ ਲੜਕੇ / ਲੜਕੀਆ ,ਜੋ ਡੇਅਰੀ ਦਾ ਕਿੱਤਾ ਸੁਰੂ ਕਰਨਾ ਚਾਹੁੰਦੇ ਹਨ ,ਲਈ ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਜਿਲਾ ਪ੍ਰਸਬੰਧਕੀ ਕੰਪਲੈਕਸ , ਬਲਾਕ –ਬੀ ਚੋਥੀ ਮੰਜਿਲ , ਕਮਰਾ ਨੰਬਰ 508 ਵਿਖੇ 22 ਅਪਰੈਲ 2022 ਤੱਕ ਫਾਰਮ ਅਪਲਾਈ ਕਰ ਸਕਦੇ ਹਨ ।
ਹੋਰ ਪੜ੍ਹੋ :-ਪੰਜਾਬ ਸਰਕਾਰ, ਸੂਬੇ ਦੇ ਹਰ ਇੱਕ ਨਾਗਰਿਕ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ
ਇਹ ਜਾਣਕਾਰੀ ਦਿੰਦਿਆ ਕਸ਼ਮੀਰ ਸਿੰਘ ਗੋਰਾਇਆ , ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿਚਵਿਭਿੰਨਤਾ ਲਿਆਉਣ ਅਤੇ ਕਿਸਾਨਾ ਦੀ ਆਮਦਨ ਵਿਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਕਰਵਾਈ ਜਾਣੀ ਹੈ । ਇਸ ਸਿਖਲਾਈ ਕੋਰਸ ਵਿਚ ਜਿਲਾ ਗੁਰਦਾਸਪੁਰ ਨਾਲ ਸਬੰਧਤ ਬੇਰੁਜਗਾਰ ਨੋਜਵਾਨ ਲੜਕੇ / ਲੜਕੀਆਂ ਜੋ ਘੱਟੋ ਘੱਟ 5ਵੀ ਪਾਸ ਹੋਣ , ਉਮਰ 18 ਤੋ 50 ਸਾਲ ਦਰਮਿਆਨ ਹੋਵੇ , ਪੇਡੂ ਖੇਤਰ ਨਾਲ ਸਬੰਧਤ ਹੋਣ , ਗਾਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ , ਇਸ ਸਿਖਲਾਈ ਵਿਚ ਭਾਗ ਲੈ ਸਕਦੇ ਹਨ ।
ਉਨਾ ਨੇ ਅੱਗੇ ਦਸਿਆ ਕਿ ਸਿਖਲਾਈ ਉਪਰੰਤ ਵਿਭਾਗ ਵਲੋ ਸਬੰਧਤਾਂ ਨੂੰ ਵੱਖ ਵੱਖ ਬੈਕਾਂ ਤੋ ਡੇਅਰੀ ਕਰਜੇ ਦੀ ਸੁਵਿਧਾ ਰਾਹੀ 2 ਤੋ 20 ਪੁਸ਼ੂਆ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸ਼ੱਤ ਜਨਰਲ ਅਤੇ 33 ਪ੍ਰੀਸ਼ੱਤ ਅਂ ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ । ਚਾਹਵਾਨ ਲੜਕੇ / ਲੜਕੀਆ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ , ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ ਲੈ ਕੇ ਮਿਤੀ 22 ਅਪਰੈਲ 2022 ਤੱਕ ਫਾਰਮ ਭਰਵਾ ਸਕਦੇ ਹਨ ਵਧੇਰੇ ਜਾਣਕਾਰੀ ਲਈ ਫੋਨ ਨੰਬਰ 01874-220163 ਤੇ ਸੰਪਰਕ ਕਰੋ।