ਕੌਰਸ ਕਰਨ ਦੇ ਚਾਹਵਾਨ 6 ਮਈ ਤੱਕ ਅਰਜੀਆਂ ਦੇਣ
ਗੁਰਦਾਸਪੁਰ 4 ਮਈ 2022
ਕੈਬਨਿਟ ਮੰਤਰੀ ਪਸ਼ੂ ਪਾਲਣ , ਮੱਛੀ ਪਾਲਣ ਅਤੇ ਡੇਅਰੀ ਵਿਕਾਸ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਡੂ ਬੇਰੁਜਗਾਰ ਨੌਜਵਾਨ ਲੜਕੇ/ ਲੜਕੀਆਂ , ਜੋ ਡੇਅਰੀ ਦਾ ਕਿੱਤਾ ਸੁਰੂ ਕਰਨਾ ਚਾਹੁੰਦੇ ਹਨ , ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਦਾਸਪੁਰ , ਜਿਲ੍ਹਾ ਪ੍ਰਬੰਧਕੀ ਕੰਪਲੈਕਸ , ਬਲਾਕ –ਬੀ, ਚੌਥੀ ਮੰਜਲ , ਕਮਰਾ ਨੰ: 508 ਵਿਖੇ 6 ਮਈ 2022 ਤੱਕ ਅਰਜੀਆਂ ਦੇ ਸਕਦੇ ਹਨ ।
ਹੋਰ ਪੜ੍ਹੋ :-ਵਿਸ਼ਵ ਖੁਰਾਕ ਪ੍ਰੋਗਰਾਮ ਦੀ ਟੀਮ ਵਲੋਂ ਅੰਮ੍ਰਿਤਸਰ ਵਿਖੇ ਕਣਕ ਭੰਡਾਰਨ ਦਾ ਲਿਆ ਜਾਇਜਾ
ਇਸ ਸਬੰਧੀ ਜਾਣਕਾਰੀ ਦਿੰਦਿਆ ਸ੍ਰੀ ਕਸ਼ਮੀਰ ਸਿੰਘ ਗੋਰਾਇਆ , ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋ ਅਪਣਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ 9 ਮਈ 2022 ਤੋ ਡੇਅਰੀ ਸਿਖਲਾਈ ਤੇ ਵਿਸਥਾਰ ਕੇਦਰ ਵੇਰਕਾ ( ਜਿਲ੍ਹਾ ਅੰਮ੍ਰਿਤਸਰ ) ਵਿਖੇ ਕਰਵਾਈ ਜਾਣੀ ਹੈ । ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ /ਲੜਕੀਆਂ ਜੋ ਘੱਟੋ ਘੱਟ 5 ਵੀ ਪਾਸ ਹੋਣ ਉਪਰੰਤ 18 ਤੋ 50 ਸਾਲ ਦਰਮਿਆਨ ਹੋਵੇ ਪੇਡੂ ਖੇਤਰ ਨਾਲ ਸਬੰਧਤ ਹੋਣ , ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ , ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ ।
ਉਨ੍ਹਾਂ ਅੱਗੇ ਦੱਸਿਆ ਕਿ ਸਿਖਲਾਈ ਉਪਰੰਤ ਵਿਭਾਗ ਵੱਲੋ ਸਬੰਧਤਾਂ ਨੂੰ ਵੱਖ ਵੱਖ ਬੈਕਾਂ ਤੋ ਡੇਅਰੀ ਕਰਜੇ ਦੀ ਸੁਵਿਧਾ ਰਾਹੀ 2 ਤੋ 20 ਪਸੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸਤ ਜਨਰਲ ਅਤੇ 33 ਪ੍ਰਤੀਸਤ ਅ. ਜਾਤੀ ਲਈ ਸਬਸਿਡੀ ਮਹੁਈਆਂ ਕਰਵਾਈ ਜਾਵੇਗੀ । ਚਾਹਵਾਨ ਲੜਕੇ /ਲੜਕੀਆਂ ਇਸ ਸਬੰਧੀ ਦਫਤਰ ਡਾਇਰੈਕਟਰ ਡੇਅਰੀ ਵਿਕਾਸ ਗੁਰਦਾਸਪੁਰ ਨਾਲ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰਬ ਕਾਰਡ ਲੈ ਕ ੇ ਮਿਤੀ 6 ਮਈ 2022 ਤੱਕ ਫਾਰਮ ਭਰਵਾ ਸਕਦੇ ਹਨ । ਵਧੇਰੇ ਜਾਣਕਾਰੀ ਲਈ ਫੋਨ ਨੰ: 01874-220163 ਤੋ ਸੰਪਰਕ ਕੀਤਾ ਜਾ ਸਕਦਾ ਹੈ ।