ਡਿਪਟੀ ਕਮਿਸ਼ਨਰ ਨੇ ਸਰਕਾਰੀ ਹਾਈ ਸਮਾਰਟ ਸਕੂਲ ਆਸਫ ਵਾਲਾ ਦਾ ਕੀਤਾ ਅਚਨਚੇਤ ਦੌਰਾ

BABITA KALER
ਡਿਪਟੀ ਕਮਿਸ਼ਨਰ ਨੇ ਸਰਕਾਰੀ ਹਾਈ ਸਮਾਰਟ ਸਕੂਲ ਆਸਫ ਵਾਲਾ ਦਾ ਕੀਤਾ ਅਚਨਚੇਤ ਦੌਰਾ

Sorry, this news is not available in your requested language. Please see here.

ਫਾਜ਼ਿਲਕਾ, 9 ਨਵੰਬਰ 2021

ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਵੱਲੋਂ ਅੱਜ ਸਰਕਾਰੀ ਹਾਈ ਸਮਾਰਟ ਸਕੂਲ ਆਸਫ ਵਾਲਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਕੂਲੀ ਬੱਚਿਆਂ ਨਾਲ ਗਲਬਾਤ ਵੀ ਕੀਤੀ ਅਤੇ ਸਕੂਲੀ ਅਧਿਆਪਕਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਕਿ ਬਚਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ।

ਹੋਰ ਪੜ੍ਹੋ :-ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਸਾਇਕਲ ਰੈਲੀ ਕਰਵਾਈ

ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਸਕੂਲ ਵਿਖੇ ਵੱਖ-ਵੱਖ ਕਲਾਸਾਂ ਵਿਚ ਜਾ ਕੇ ਬੱਚਿਆਂ ਨਾਲ ਗਲਬਾਤ ਕਰਦਿਆਂ ਉਨ੍ਹਾਂ ਤੋਂ ਪੜਾਈ ਦੇ ਨਾਲ-ਨਾਲ ਹੋਰ ਵਿਸ਼ਿਆਂ `ਤੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਉਹ ਦਿਲ ਲਗਾ ਕੇ ਮਿਹਨਤ ਕਰਕੇ ਪੜਾਈ ਵੱਲ ਧਿਆਨ ਦੇਣ ਤਾਂ ਜ਼ੋ ਉਹ ਆਪਣੇ ਪਰਿਵਾਰ ਦਾ ਨਾਂਅ ਰੋਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਕਰੋਨਾ ਸਮੇਂ ਬਚਿਆਂ ਨੂੰ ਆਨਲਾਈਨ  ਵਿਧੀ ਰਾਹੀਂ ਜ਼ਰੂਰ ਪੜਾਇਆ ਗਿਆ ਪਰ ਸਕੂਲ ਵਿਚ ਪੜਨ ਦਾ ਤਜ਼ਰਬਾ ਅਲਗ ਹੀ ਹੁੰਦਾ ਹੈ ਤੇ ਆਨਲਾਈਨ ਨਾਂਲੋਂ ਜ਼ਿਆਦਾ ਸਾਰਥਕ ਹੁੰਦਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬਚਿਆਂ ਤੋਂ ਸਰਕਾਰ ਵੱਲੋਂ ਸਕੂਲਾਂ ਵਿਖੇ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਬਚਿਆਂ ਨੂੰ ਜਾਣੂੰ ਕਰਵਾਉਂਦਿਆਂ ਕਿਹਾ ਕਿ ਸਰਕਾਰ ਵੱਲੋੋਂ ਗਰੀਬ ਵਰਗ ਦੇ ਲੋਕਾਂ ਲਈ ਅਨੇਕਾਂ ਸਕੀਮਾਂ ਤੇ ਯੋਜਨਾਂਵਾਂ ਚਲਾਈਆਂ ਜਾ ਰਹੀਆਂ ਹਨ ਜਿਸ ਤਹਿਤ ਸਰਕਾਰ ਤੋਂ ਲਾਹਾ ਹਾਸਲ ਕੀਤਾ ਜਾ ਸਕਦਾ ਹੈ ਜਿਸ ਸਬੰਧੀ ਉਹ ਜਾ ਕੇ ਆਪਣੇ ਮਾਤਾ ਪਿਤਾ ਨੂੰ ਜਾਗਰੂਕ ਕਰਨ।ਇਸ ਦੌਰਾਨ ਉਨ੍ਹਾਂ ਕੰਪਿਉਟਰ ਲੈਬ ਦਾ ਵੀ ਨਿਰੀਖਣ ਕੀਤਾ ਅਤੇ ਅਧਿਆਪਕਾਂ ਨੂੰ ਹਦਾਇਤ ਜਾਰੀ ਕੀਤੀ ਕਿ ਬੱਚਿਆਂ ਨੂੰ ਪੜਾਈ ਦੇ ਨਾਲ-ਨਾਲ ਹੋਰ ਸੁਵਿਧਾਵਾਂ ਦੇਣ `ਚ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ।
ਇਸ ਮੌਕੇ ਐਸ.ਡੀ.ਐਮ. ਸ੍ਰੀ ਰਵਿੰਦਰ ਸਿੰਘ ਅਰੋੜਾ, ਸ੍ਰੀ ਦੇਵ ਦਰਸ਼ਦੀਪ ਸਿੰਘ ਮੌਜੂਦ ਸਨ।

Spread the love