ਅੰਮ੍ਰਿਤਸਰ 25 ਅਕਤੂਬਰ 2021
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ 2022 ਅਤੇ ਮਿਤੀ 01.01.2022 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਕੰਮ ਨੂੰ ਰੀਵਿਊ ਲਈ ਸ: ਗੁਰਪ੍ਰੀਤ ਸਿੰਘ ਖਹਿਰਾ, ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਅਤੇ ਸ਼੍ਰੀ ਹਰੀਸ਼ ਕੁਮਾਰ, ਚੋਣ ਅਫ਼ਸਰ, ਪੰਜਾਬ ਵੱਲੋਂ ਜਿਲ੍ਹੇ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ-1 ਅਤੇ 2 ਅਤੇ ਸਮੂਹ ਚੋਣ ਕਾਨੂੰਗੋਜ ਮੀਟਿੰਗ ਕੀਤੀ ਗਈ।
ਹੋਰ ਪੜ੍ਹੋ :-ਸਿਹਤ ਵਿਭਾਗ ਦੀ ਟੀਮ ਨੇ ਮਿਠਾਈਆਂ ਦੇ ਸੈਂਪਲ ਭਰੇ
ਇਸ ਮੀਟਿੰਗ ਵਿੱਚ ਹਾਜਰ ਆਏ ਅਧਿਕਾਰੀਆਂ ਨੂੰ ਜਿਲ੍ਹਾ ਚੋਣ ਅਫ਼ਸਰ ਵੱਲੋਂ ਹਾਦਇਤ ਜਾਰੀ ਕੀਤੀ ਗਈ ਹੈ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਗਰੂਡਾ ਐਪ ਵਿੱਚ ਬੀ.ਐਲ.ਓਜ਼. ਦੀ 100% ਲਾਗਿਨ ਯਕੀਨੀ ਬਣਾਇਆ ਜਾਵੇ। ਹਰੇਕ ਬੀ.ਐਲ.ਓਜ਼. ਨੂੁੰ ਇਹ ਐਪ ਡਾਊਨਲੋਡ ਕਰਵਾ ਕੇ ਪੋਲਿੰਗ ਸਟੇਸ਼ਨਾ ਦੇ ਫੋਟੋ, ਏ.ਐਮ.ਐਫ. ਦੀ ਜਾਣਕਾਰੀ ਅਪਲੋਡ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਤੋਂ ਇਲਾਵਾ ਚੋਣ ਹਲਕਿਆਂ ਵਿੱਚ ਜਿਹਨਾ ਬੀ.ਐਲ.ਓਜ਼. ਵੱਲੋਂ ਡਿਊਟੀ ਜੁਆਇੰਨ ਨਹੀਂ ਕੀਤੀ ਗਈ ਉਹਨਾਂ ਵਿਰੁੱਧ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਅਰੰਭ ਕਰਨ ਦੇ ਆਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਸ਼੍ਰੀ ਹਰੀਸ਼ ਕੁਮਾਰ, ਚੋਣ ਅਫ਼ਸਰ, ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵੱਲੋਂ ਵੀ ਸਮੂਹ ਅਧਿਕਾਰੀਆਂ ਨੂੰ ਵੋਟਰ ਸੂਚੀ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ।
ਉਕਤ ਅਧਿਕਾਰੀਆਂ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ 2022 ਨੂੰ ਮੱਦੇ ਨਜਰ ਰੱਖਦੇ ਹੋਏ ਵੋਟਿੰਗ ਮਸ਼ੀਨਾ/ਵੀ.ਵੀ.ਪੈਟ ਦੀ ਫਸਟ ਲੈਵਲ ਚੈਕਿੰਗ ਦੇ ਕੰਮ ਦਾ ਵੀ ਨਿਰੀਖਣ ਕੀਤਾ ਗਿਆ।
ਕੈਪਸ਼ਨ : ਲਈ ਸ: ਗੁਰਪ੍ਰੀਤ ਸਿੰਘ ਖਹਿਰਾ, ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਚੋਣਕਾਰ ਰਜਿਸਟਰੇਸ਼ਨਾਂ ਨਾ ਮੀਟਿੰਗ ਕਰਦੇ ਹੋਏ।