ਵਾਲਮੀਕਿ ਤੀਰਥ ਵਿਖੇ ਚਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਕੀਤਾ ਜਾਵੇਗਾ ਮੁਕੰਮਲ -ਕੈਬਨਿਟ ਮੰਤਰੀ ਹਰਭਜਨ ਸਿੰਘ

ਵਾਲਮੀਕਿ ਤੀਰਥ ਵਿਖੇ ਚਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਕੀਤਾ ਜਾਵੇਗਾ ਮੁਕੰਮਲ -ਕੈਬਨਿਟ ਮੰਤਰੀ ਹਰਭਜਨ ਸਿੰਘ
ਵਾਲਮੀਕਿ ਤੀਰਥ ਵਿਖੇ ਚਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਕੀਤਾ ਜਾਵੇਗਾ ਮੁਕੰਮਲ -ਕੈਬਨਿਟ ਮੰਤਰੀ ਹਰਭਜਨ ਸਿੰਘ

Sorry, this news is not available in your requested language. Please see here.

ਅੰਮ੍ਰਿਤਸਰ 4 ਮਈ 2022 

ਅੱਜ ਆਮ ਆਦਮੀ ਪਾਰਟੀ ਐਸ.ਸੀ. ਵਿੰਗ ਦੇ  ਕੁਆਰਡੀਨੇਟਰ ਸ੍ਰੀ ਰਵਿੰਦਰ ਕੁਮਾਰ ਹੰਸ ਵਲੋਂ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੂੰ ਸ੍ਰੀ ਵਾਲਮੀਕਿ ਤੀਰਥ ਵਿਖੇ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਸਬੰਧੀ ਮੰਗ ਪੱਤਰ ਦਿੱਤਾ। ਜਿਸ ਵਿਚ ਉਨਾਂ ਵਲੋਂ ਸ੍ਰੀ ਵਾਲਮੀਕਿ ਤੀਰਥ ਦੇ ਸਰੋਵਰ ਦਾ ਫਿਲਟਰ ਪਲਾਂਟ ਨੂੰ ਚਾਲੂ ਕਰਨ ਸਬੰਧੀ ਬੇਨਤੀ ਕੀਤੀ।

ਹੋਰ ਪੜ੍ਹੋ :-ਵਿਸ਼ਵ ਖੁਰਾਕ ਪ੍ਰੋਗਰਾਮ ਦੀ ਟੀਮ ਵਲੋਂ ਅੰਮ੍ਰਿਤਸਰ ਵਿਖੇ ਕਣਕ ਭੰਡਾਰਨ ਦਾ ਲਿਆ ਜਾਇਜਾ

ਇਸ ਮੌਕੇ ਕੈਬਨਿਟ ਮੰਤਰੀ ਸ: ਈ.ਟੀ.ਓ. ਵਲੋਂ ਵਫਦ ਨੂੰ ਭਰੋਸਾ ਦਿਵਾਇਆ ਕਿ ਸ੍ਰੀ ਵਾਲਮੀਕਿ ਤੀਰਥ ਵਿਖੇ ਚਲ ਰਹੇ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ। ਉਨਾਂ ਕਿਹਾ ਕਿ ਵਿਸ਼ਵ ਦੇ ਸਮੁੱਚੇ ਵਾਲਮੀਕਿ ਸਮਾਜ ਦੀਆਂ ਆਸਥਾਵਾਂ ਇਸ ਤੀਰਥ ਨਾਲ ਜੁੜੀਆਂ ਹੋਈਆਂ ਹਨ। ਉਨਾਂ ਕਿਹਾ ਕਿ ਇਸ ਤੀਰਥ ਦੇ ਚੇਅਰਮੈਨ ਮੁੱਖ ਮੰਤਰੀ ਪੰਜਾਬ ਹਨ। ਅਤੇ ਉਹ ਇਸ ਸਬੰਧੀ ਮੁੱਖ ਮੰਤਰੀ ਜੀ ਆਪ ਗੱਲਬਾਤ ਕਰਨਗੇ ਅਤੇ ਵਾਲਮੀਕਿ ਤੀਰਥ ਨੂੰ ਹੋਰ ਸੁੰਦਰ ਬਣਾਇਆ ਜਾਵੇਗਾ।

ਆਮ ਆਦਮੀ ਪਾਰਟੀ ਐਸ.ਸੀ. ਵਿੰਗ ਦੇ  ਕੁਆਰਡੀਨੇਟਰ ਸ੍ਰੀ ਰਵਿੰਦਰ ਕੁਮਾਰ ਹੰਸ ਵਲੋਂ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੂੰ ਸ੍ਰੀ ਵਾਲਮੀਕਿ ਤੀਰਥ ਵਿਖੇ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਸਬੰਧੀ ਮੰਗ ਪੱਤਰ ਦਿੰਦੇ ਹੋਏ।

Spread the love