ਪਟਿਆਲਾ, 27 ਅਕਤੂਬਰ 2001
ਐਸ.ਐਸ.ਪੀ. ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ ਵਿਜੀਲੈਂਸ ਬਿਊਰ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਸਬੰਧੀ ਵੱਖ ਵੱਖ ਵਿੱਦਿਅਕ ਅਦਾਰਿਆਂ ਤੇ ਸਥਾਨਾਂ ‘ਤੇ ਸੈਮੀਨਾਰ ਕਰਵਾਏ।
ਹੋਰ ਪੜ੍ਹੋ :-ਲਾਟਰੀ ਵਿਭਾਗ ਦੀ ਟੀਮ ਵੱਲੋਂ ਪਠਾਨਕੋਟ ‘ਚ ਅਚਨਚੇਤ ਛਾਪੇਮਾਰੀ
ਇਸ ਮੌਕੇ ਡੀ.ਐਸ.ਪੀ. ਪੁਨੀਤ ਸਿੰਘ ਚਹਿਲ ਵੱਲੋਂ ਸਰਕਾਰੀ ਬਹੁਤਕਨੀਕੀ ਕਾਲਜ (ਲੜਕੀਆਂ) ਪਟਿਆਲਾ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ‘ਚ 250 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਸਪਤਾਹ ਦੇ ਸਬੰਧ ਵਿੱਚ ਸ੍ਰੀ ਬਲਜੀਤ ਸਿੰਘ ਲੈਕਚਰਾਰ, ਸ੍ਰੀ ਨਰਿੰਦਰ ਸਿੰਘ ਢੀਂਡਸਾ ਪ੍ਰੋਫੈਸਰ ਕੰਪਿਊਟਰ ਇੰਜੀਨੀਅਰਿੰਗ, ਪ੍ਰੋਫੈਸਰ ਸ੍ਰੀ ਗੁਰਬਖਸੀਸ ਸਿੰਘ ਅਤੇ ਸ੍ਰੀਮਤੀ ਅਰਚਨਾ ਭਾਵਨਾ ਲੈਕਚਰਾਰ ਫਾਰਮੇਸੀ ਸਰਕਾਰੀ ਬਹੁਤਕਨੀਕੀ ਕਾਲਜ (ਲੜਕੀਆਂ) ਪਟਿਆਲਾ ਨੇ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਧ ਹੋਣ ਲਈ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ।
ਡੀ.ਐਸ.ਪੀ. ਵੱਲੋਂ ਵੀ ਖਾਲਸਾ ਕਾਲਜ ਪਟਿਆਲਾ ਦੇ ਸਿੱਖਿਆਰਥੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਕਰਦੇ ਹੋਏ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਭ੍ਰਿਸ਼ਟ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸੂਚਨਾਵਾਂ ਦੇਣ ਲਈ ਵਿਜੀਲੈਂਸ ਬਿਊਰੋ ਪੰਜਾਬ ਦੀ ਮੇਲ ਆਈਡੀ, ਦਫ਼ਤਰ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਅਤੇ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਦੇ ਟੈਲੀਫ਼ੋਨ ਨੰਬਰਾਂ ਸਬੰਧੀ ਜਾਣੂ ਕਰਵਾਇਆ ਗਿਆ ਹੈ। ਸਿੱਖਿਆਰਥੀਆਂ ਨੂੰ ਵਿਜੀਲੈਂਸ ਬਿਊਰੋ ਪੰਜਾਬ, ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਅਤੇ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਸਬੰਧੀ ਇਸ਼ਤਿਹਾਰ ਵੰਡੇ ਗਏ।
ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਵਿਖੇ ਤਾਇਨਾਤ ਇੰਸਪੈਕਟਰ ਹਰਮਿੰਦਰ ਸਿੰਘ, ਇਸੰਪੈਕਟਰ ਦਵਿੰਦਰ ਸਿੰਘ, ਏ.ਐਸ.ਆਈ. ਕੁਲਵਿੰਦਰ ਸਿੰਘ ਅਤੇ ਸਾਥੀ ਕਰਮਚਾਰੀਆਂ ਨਾਲ ਕਾਰ ਬਜ਼ਾਰ ਪਾਤੜਾਂ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਸਲਾਨਾ ਜਾਗਰੂਕਤਾ ਸਪਤਾਹ ਦੀ ਲੜੀ ਵਿੱਚ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਕਾਰ ਐਸੋਸੀਏਸ਼ਨ ਪਾਤੜਾਂ ਦੇ ਪ੍ਰਧਾਨ ਸ਼੍ਰੀ ਵਰਿੰਦਰ ਸਿੰਘ ਵਿਰਕ, ਸਾਬਕਾ ਪ੍ਰਧਾਨ ਸ਼੍ਰੀ ਜਗਦੀਸ਼ ਰਾਏ ਪੱਪੂ, ਸ਼੍ਰੀ ਸਚਿਨ ਕੁਮਾਰ, ਸ਼੍ਰੀ ਸੁਨੀਲ ਕੁਮਾਰ ਵਪਾਰੀ ਕਾਰ ਬਜ਼ਾਰ ਪਾਤੜਾਂ ਅਤੇ ਕਰੀਬ 40 ਮੁਹਤਬਰ ਵਿਅਕਤੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਜਿੰਨਾ ਨੂੰ ਵਿਜੀਲੈਂਸ ਜਾਗਰੂਕਤਾ ਸਪਤਾਹ ਬਾਰੇ ਦੱਸਿਆ ਗਿਆ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਵਿਜੀਲੈਂਸ ਬਿਊਰੋ ਦਾ ਸਾਥ ਦੇਣ ਲਈ ਅਪੀਲ ਕੀਤੀ ਗਈ।ਉਕਤ ਹਾਜ਼ਰ ਵਿਅਕਤੀਆਂ ਨੂੰ ਭ੍ਰਿਸ਼ਟਾਚਾਰ ਰੋਕਣ ਸਬੰਧੀ ਪੰਪਲੈਟ ਆਦਿ ਵੰਡੇ ਗਏ ਅਤੇ ਦਫ਼ਤਰ ਦੇ ਟੈਲੀਫ਼ੋਨ ਨੰਬਰਾਂ ਤੋਂ ਜਾਣੂ ਕਰਵਾਇਆ ਗਿਆ।