ਜ਼ਿਲ੍ਹੇ ਅੰਦਰ ਵੱਖ-ਵੱਖ ਹਲਕਿਆਂ `ਚ ਜਾ ਕੇ ਵੋਟਾਂ ਪ੍ਰਤੀ ਜਾਗਰੂਕਤਾ ਫੈਲਾ ਰਹੀ ਹੈ ਵੋਟਰ ਜਾਗਰੂਕਤਾ ਵੈਨ

Voter Awareness
ਜ਼ਿਲ੍ਹੇ ਅੰਦਰ ਵੱਖ-ਵੱਖ ਹਲਕਿਆਂ `ਚ ਜਾ ਕੇ ਵੋਟਾਂ ਪ੍ਰਤੀ ਜਾਗਰੂਕਤਾ ਫੈਲਾ ਰਹੀ ਹੈ ਵੋਟਰ ਜਾਗਰੂਕਤਾ ਵੈਨ

Sorry, this news is not available in your requested language. Please see here.

ਅਬੋਹਰ, ਫਾਜ਼ਿਲਕਾ, 4 ਜਨਵਰੀ 2022

ਚੋਣ ਕਮਿਸ਼ਨ ਪੰਜਾਬ ਦੀ ਹਦਾਇਤਾਂ ਅਨੁਸਾਰ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੰਭਲੇ ਮਾਰੇ ਜਾ ਰਹੇ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਮੈਡਮ ਬਬੀਤਾ ਕਲੇਰ ਦੇ ਦਿਸ਼ਾ-ਨਿਰਦੇਸ਼ਾ `ਤੇ ਜ਼ਿਲੇ੍ਹ ਅੰਦਰ ਚੋਣ ਕਮਿਸ਼ਨ ਪੰਜਾਬ ਵੱਲੋਂ ਭੇਜੀ ਗਈ ਵੋਟਰ ਜਾਗਰੂਕਤਾ ਵੈਨ ਚਲਾਈ ਜਾ ਰਹੀ ਹੈ ਜ਼ੋ ਕਿ ਜ਼ਿਲੇ੍ਹ ਦੇ ਵੱਖ-ਵੱਖ ਹਲਕਿਆਂ ਅੰਦਰ ਜਾ ਕੇ ਲੋਕਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਜਾਗਰੂਕ ਕਰ ਰਹੀ ਹੈ।

ਹੋਰ ਪੜ੍ਹੋ :-80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਅਤੇ ਦਿਵਿਆਂਗਜਨਾਂ ਨੂੰ ਮਿਲਣਗੀਆਂ ਗਈਆਂ ਚੋਣਾਂ ਵਾਲੇ ਦਿਨ ਵਿਸ਼ੇਸ਼ ਸਹੂਲਤਾਂ – ਪ੍ਰੋ ਅਨਟਾਲ

ਸਹਾਇਕ ਨੋਡਲ ਅਫਸਰ ਅਤੇ ਜ਼ਿਲ੍ਹਾ ਸਵੀਪ ਆਈਕੋਨ ਪ੍ਰਿੰਸੀਪਲ ਸ੍ਰੀ ਰਜਿੰਦਰ ਕੁਮਾਰ ਨੈਸ਼ਨਲ ਅਵਾਰਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੇ ਸਮੂਹ ਰਿਟਰਨਿੰਗ ਅਫਸਰਾਂ ਦੇ ਸਹਿਯੋਗ ਨਾਲ ਮੇਰੀ ਵੋਟ ਮੇਰਾ ਅਧਿਕਾਰ ਦੇ ਸੰਦੇਸ਼ ਨੂੰ ਹਰੇਕ ਵਿਅਕਤੀ ਤੱਕ ਪਹੰੁਚਾਉਣ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਵੋਟਰ ਜਾਗਰੂਕਤਾ ਵੈਨ 13 ਦਸੰਬਰ ਤੋਂ ਜ਼ਿਲ੍ਹਾ ਫਾਜ਼ਿਲਕਾ ਅੰਦਰ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਵੈਨ ਹਰੇਕ ਹਲਕੇ ਵਿਚ ਕ੍ਰਮਵਾਰ ਲੋਕਾਂ ਨੂੰ ਵੋਟ ਦੇ ਅਧਿਕਾਰ, ਐਪਿਕ ਕਾਰਡ ਅਤੇ ਆਨਲਾਈਨ ਵੋਟਾਂ ਬਣਾਉਣ ਪ੍ਰਤੀ ਅਤੇ ਵਿਸ਼ੇਸ਼ ਤੌਰ `ਤੇ ਪੀ.ਡਬਲਿਊ.ਡੀ. ਵੋਟਰਾਂ ਤੇ ਟਰਾਂਸਜੈਂਡਰਾਂ ਅਤੇ ਮਾਈਗ੍ਰੇਟਰਾਂ ਨੂੰ ਵੋਟ ਬਣਵਾਉਣ ਅਤੇ ਵੋਟ ਪਾਉਣ ਬਾਰੇ ਜਾਗਰੂਕ ਕਰ ਰਹੀ ਹੈ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜਾਗਰੂਕਤਾ ਵੈਨ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖਰੇ ਤੌਰ `ਤੇ ਇਕ ਜਾਗਰੂਕਤਾ ਵੈਨ ਵੀ ਚਲਾਈ ਗਈ ਹੈ ਜ਼ੋ ਕਿ ਲੋਕਾਂ ਨੂੰ ਵੋਟਾਂ ਦੇ ਅਧਿਕਾਰ ਬਾਰੇ ਪ੍ਰੇਰਿਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਵੀਪ ਪ੍ਰੋਜੈਕਟ ਤਹਿਤ ਵੱਖ-ਵੱਖ ਸਕੂਲਾਂ ਤੇ ਕਾਲਜਾਂ ਅਤੇ ਸ਼ਹਿਰ ਵਾਸੀਆਂ ਵਿਚਕਾਰ ਗਤੀਵਿਧੀਆਂ ਕਰਵਾਉਣ ਸਬੰਧੀ ਜਨਵਰੀ 2022 ਮਹੀਨਾ ਦਾ ਕਲੰਡਰ ਵੀ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਵੱਖ-ਵੱਖ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਗਤੀਵਿਧੀਆਂ ਕਰਵਾਉਣ ਦਾ ਮਕਸਦ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਦੌਰਾਨ ਜ਼ਿਲੇ੍ਹ ਅੰਦਰ ਸੋ ਫੀਸਦੀ ਵੋਟ ਬਣਾਉਣਾ ਅਤੇ ਸੋ ਫੀਸਦੀ ਵੋਟ ਪਵਾਉਣਾ ਹੈ।

Spread the love