ਵੋਟਰ ਸੂਚੀ ਦੀ ਸੁਧਾਈ ਦਾ ਕੰਮ 1 ਨਵੰਬਰ ਤੋਂ ਸ਼ੁਰੂ-ਉਪ ਮੰਡਲ ਮੈਜਿਸਟ੍ਰੇਟ  

Sorry, this news is not available in your requested language. Please see here.

ਨਾਗਰਿਕ ਵੱਲੋਂ www.nvsp.in ਵੈੱਬਸਾਈਟ `ਤੇ ਆਪਣੀ ਵੋਟਰ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ
ਫਾਜ਼ਿਲਕਾ 1 ਨਵੰਬਰ 2021
ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2022 ਦੇ ਆਧਾਰ `ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ 1 ਨਵੰਬਰ 2021 ਤੋਂ  30 ਨਵੰਬਰ  2021 ਤੱਕ  ਹੋ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਉਪ ਮੰਡਲ ਮੈਜਿਸਟ੍ਰੇਟ-ਕਮ- ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵਿਧਾਨ ਸਭਾ ਚੋਣ ਹਲਕਾ 80 ਫ਼ਾਜ਼ਿਲਕਾ ਸ. ਰਵਿੰਦਰ ਸਿੰਘ ਅਰੋੜਾ  ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜਿਸਦੀ ਉਮਰ ਮਿਤੀ 1 ਜਨਵਰੀ 2022 ਨੂੰ 18 ਸਾਲ ਜਾਂ ਇਸ ਤੋ ਵੱਧ ਉਮਰ ਦੇ ਹੋ ਗਏ ਹਨ ਅਤੇ ਉਹਨਾਂ ਦੀ ਅਜੇ ਤੱਕ ਵੋਟ ਨਹੀ ਬਣੀ, ਜਾ ਕਿਸੇ ਵੋਟਰ ਨੇ ਵੋਟ ਕਟਵਾਉਣੀ ਜਾ ਦੁਰਸਤ ਕਰਵਾਉਣੀ, ਉਹ ਆਪਣੇ ਚੋਣ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ (ਉਪ ਮੰਡਲ ਮੈਜਿਸਟ੍ਰੇਟ) ਦੇ ਦਫਤਰ ਜਾਂ ਜ਼ਿਲਾ ਚੋਣ ਦਫਤਰ ਵਿਖੇ ਜਾਂ ਆਪਣੇ ਏਰੀਏ ਦੇ ਬੂਥ ਲੈਵਲ ਅਫਸਰ ਅਤੇ ਆਨਲਾਈਨ ਵਿਧੀ ਰਾਹੀ www.nvsp.in ਪੋਰਟਲ ਤੇ ਆਪਣੇ ਦਾਅਵੇ ਜਾਂ ਇਤਰਾਜ ਦਰਜ ਕਰਵਾ ਸਕਦੇ ਹਨ।

ਹੋਰ ਪੜ੍ਹੋ :-ਮੁੱਢਲੀ ਪ੍ਰਕਾਸ਼ਨਾਂ ਤੋਂ ਬਾਅਦ ਵੋਟਰ ਸੂਚੀਆਂ ਸਿਆਸੀ ਪਾਰਟੀਆਂ ਨੂੰ ਮੁਹਈਆ ਕਰਵਾਈਆਂ
ਉਨ੍ਹਾਂ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟ ਦੁਰੱਸਤੀ ਲਈ ਫਾਰਮ ਨੰਬਰ 8 ਅਤੇ ਵਿਧਾਨ ਸਭਾ ਹਲਕੇ ਅੰਦਰ ਵੋਟ ਬਦਲੀ ਕਰਵਾਉਣ ਲਈ ਫਾਰਮ ਨੰਬਰ 8 ਓ ਭਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ 6, 7, 20 ਤੇ 21 ਨਵੰਬਰ  ਨੂੰ ਬੂਥ ਲੈਵਲ ਅਫਸਰ ਆਪਣੇ ਪੋਲਿੰਗ ਸਟੇਸ਼ਨਾ `ਤੇ ਹਾਜਰ ਰਹਿ ਕੇ ਆਮ ਜਨਤਾ ਤੋਂ ਦਾਅਵੇ/ਇਤਰਾਜ ਪ੍ਰਾਪਤ ਕਰਨਗੇ। ਉਨਾਂ ਨੇ ਅਪੀਲ ਕਰਦਿਆਂ ਕਿਹਾ ਕਿ ਜਿਲੇ ਵਿਚ 18 ਸਾਲ ਦੀ ਉਮਰ ਪੂਰੀ ਕਰਦਾ ਕੋਈ ਯੋਗ ਵਿਅਕਤੀ ਵੋਟ ਬਣਉਣ ਤੋਂ ਵਾਂਝਾ ਨਾ ਰਹੇ।
Spread the love