ਨਵਾਂਸ਼ਹਿਰ, 9 ਨਵੰਬਰ 2021
ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸੋਇਤਾ ਵਿਖੇ ਭੱਠੇ ’ਤੇ ਕੰਮ ਕਰਦੇ ਮਜ਼ਦੂਰਾਂ ਨੂੰ 047-ਨਵਾਂਸ਼ਹਿਰ ਦੇ ਸਵੀਪ ਨੋਡਲ ਅਫ਼ਸਰ ਸੁਰਜੀਤ ਸਿੰਘ ਮਝੂਰ ਨੇ ਸਰਲ ਭਾਸ਼ਾ ਵਿਚ ਵੋਟ ਬਣਾਉਣ, ਵੋਟ ਰੱਦ ਕਰਨ, ਵੋਟ ਟ੍ਰਾਂਸਫਰ ਕਰਨ ਜਾਂ ਵੋਟਰ ਵੇਰਵੇ ਵਿਚ ਸੋਧ ਕਰਨ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ ।
ਹੋਰ ਪੜ੍ਹੋ :-ਮੈਗਾ ਕਾਨੂੰਨੀ ਸੇਵਾਵਾਂ ਕੈਂਪ ਨੂੰ ਮਿਲਿਆ ਭਰਵਾਂ ਹੁੰਗਾਰਾ
ਉਨਾਂ ਕਿਹਾ ਕਿ 1 ਜਨਵਰੀ 2022 ਨੂੰ 18 ਸਾਲ ਦੀ ਉਮਰ ਪੂਰੀ ਕਰਦਾ ਕੋਈ ਵੀ ਵਿਅਕਤੀ ਆਪਣੇ ਨੇੜੇ ਪੈਂਦੇ ਬੀ. ਐਲ. ਓ ਕੋਲੋਂ ਵੋਟ ਬਣਵਾ ਸਕਦਾ ਹੈ। ਉਨਾਂ ਕਿਹਾ ਕਿ ਲੋਕਤੰਤਰ ਵਿਚ ਵੋਟ ਦਾ ਵਿਸ਼ੇਸ਼ ਮਹੱਤਵ ਹੈ ਅਤੇ ਸਾਡੀ ਇਕ-ਇਕ ਵੋਟ ਬੇਹੱਦ ਕੀਮਤੀ ਹੈ। ਉਨਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਸਾਨੂੰ ਬਗੈਰ ਕਿਸੇ ਲਾਲਚ ਜਾਂ ਡਰ-ਭੈਅ ਤੋਂ ਆਪਣੇ ਮਤਦਾਨ ਦਾ ਸਹੀ ਉਪਯੋਗ ਕਰਨਾ ਚਾਹੀਦਾ ਹੈ। ਇਸ ਮੌਕੇ ਭੱਠਾ ਮਾਲਕ ਅਨਿਲ ਕੁਮਾਰ, ਮੁਨਸ਼ੀ ਰਾਕੇਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਜ਼ਦੂਰ ਹਾਜ਼ਰ ਸਨ।
ਕੈਪਸ਼ਨ : -ਭੱਠੇ ’ਤੇ ਕੰਮ ਕਰਦੇ ਮਜ਼ਦੂਰਾਂ ਨੂੰ ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕਰਦੇ ਹੋਏ ਨੋਡਲ ਅਫ਼ਸਰ ਸੁਰਜੀਤ ਸਿੰਘ ਮਝੂਰ।