ਵੈੱਲਨੈੱਸ ਐਡਵਾਈਜ਼ਰ ਦੀ ਅਸਾਮੀ ਲਈ ਇੰਟਰਵਿਊ ਅੱਜ  

ZILA ROZGAR
ਸ਼ਹਿਰੀ ਨੌਜਵਾਨਾਂ ਲਈ ਮੁਫ਼ਤ ਰੋਜ਼ਗਾਰ ਕਿੱਤਾ ਮੁਖੀ ਹੁਨਰ ਸਿਖਲਾਈ ਕੋਰਸ ਦੀ ਸ਼ੁਰੂਆਤ: ਏ.ਡੀ.ਸੀ.(ਜ)

Sorry, this news is not available in your requested language. Please see here.

ਬਰਨਾਲਾ, 4 ਜਨਵਰੀ 2022

ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਹੌਲੀ ਹਰਬਜ਼ ਕੰਪਨੀ ਨਾਲ ਤਾਲਮੇਲ ਕਰਕੇ 5 ਜਨਵਰੀ 2022 (ਦਿਨ ਬੁੱਧਵਾਰ) ਨੂੰ ਸਵੇਰੇ 11 ਵਜੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜ਼ਿਲ ਜ਼ਿਲਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਵੈੱਲਨਸ ਐਡਵਾਈਜ਼ਰ ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ।

ਹੋਰ ਪੜ੍ਹੋ :-ਸੋਨੀ ਨੇ 190 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਇਸ ਸਬੰਧੀ ਜ਼ਿਲਾ ਰੋਜ਼ਗਾਰ ਉਤਪਤੀ ਅਫਸਰ ਗੁਰਤੇਜ ਸਿੰਘ ਨੇ ਦੱਸਿਆ ਕਿ ਇਸ ਅਸਾਮੀ ਲਈ ਯੋਗਤਾ ਘੱਟੋਂ ਘੱਟ ਦਸਵੀਂ ਤੋਂ ਗਰੈਜੂਏਸ਼ਨ ਪਾਸ, ਉਮਰ ਘੱਟੋਂ ਘੱਟ 18 ਤੋਂ 28 ਸਾਲ ਹੋਣੀ ਚਾਹੀਦੀ ਹੈ। ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਿਜ਼ੂੂਅਮ ਅਤੇ ਇੰਟਰਵਿਊ ਦੌਰਾਨ ਫਾਰਮਲ ਡਰੈਸ ਵਿੱਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 ’ਤੇ ਸੰਪਰਕ ਕੀਤਾ ਜਾਵੇ।

Spread the love